ਮੁੱਖ ਮੰਤਰੀ ਤੇ ਐੱਸ ਐੱਚ ਓ ਦੇ ਪੁਤਲੇ ਫੂਕੇ
ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਜੰਡਿਆਲਾ ਗੁਰੂ ਦੇ ਐੱਸ ਐੱਚ ਓ ਨਰੇਸ਼ ਕੁਮਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਡੀ ਸੀ ਦਫ਼ਤਰ ਕਾਮਿਆਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ...
ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਜੰਡਿਆਲਾ ਗੁਰੂ ਦੇ ਐੱਸ ਐੱਚ ਓ ਨਰੇਸ਼ ਕੁਮਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਡੀ ਸੀ ਦਫ਼ਤਰ ਕਾਮਿਆਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ’ਤੇ ਜੰਡਿਆਲਾ ਗੁਰੂ ਦੇ ਐੱਸ ਐੱਚ ਓ ਨਰੇਸ਼ ਕੁਮਾਰ ਤੇ ਸਾਥੀ ਕਰਮਚਾਰੀਆਂ ਵੱਲੋਂ 27 ਮਾਰਚ ਨੂੰ ਗ੍ਰਿਫਤਾਰੀ ਦੇ ਬਹਾਨੇ ਤਸ਼ੱਦਦ ਢਾਹਿਆ ਗਿਆ ਸੀ ਜਿਸ ’ਤੇ ਜਥੇਬੰਦੀ ਵੱਲੋਂ ਐੱਸ ਐੱਚ ਓ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਪਰ ਦੋ ਹਫਤੇ ਬੀਤਣ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਇਸ ਤਹਿਤ ਜਥੇਬੰਦੀ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਸ ਦੀ ਕੜੀ ਤਹਿਤ ਅੱਜ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਅਜੇ ਵੀ ਐੱਸ ਐੰਚ ਓ ਅਤੇ ਸਿਪਾਹੀ ਦੇ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਸੰਘਰਸ਼ ਹੋਰ ਤਿੱਖਾ ਕਰਨਗੇ। ਇਸ ਮੌਕੇ ਸੁਰਿੰਦਰ ਕੁਮਾਰ ਪੀ ਏ, ਰਾਕੇਸ਼ ਕੁਮਾਰ, ਭੋਲਾ ਰਾਮ ਤੇ ਰਾਜਿੰਦਰ ਕੁਮਾਰ, ਗੁਰਮੀਤ ਪਾਲ, ਹਰਜਿੰਦਰ ਸਿੰਘ, ਸੁਖਪਾਲ ਕੌਰ, ਦੀਪਕ ਕੁਮਾਰ, ਰੁਪਿੰਦਰ ਸਿੰਘ ਬਾਠ, ਦਰਸ਼ਨ ਲਾਲ, ਪਰਮਜੀਤ ਸਿੰਘ, ਪਰਮਜੀਤ ਕੌਰ ਅਤੇ ਜਸਵੀਰ ਕੌਰ ਵੀ ਮੌਜੂਦ ਸਨ।

