DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਤੇ ਟਰੰਪ ਦਾ ਪੁਤਲਾ ਫੂਕਿਆ

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਅੱਜ ਨਹਿਰ ਵਾਲੇ ਬੱਸ ਸਟੈਂਡ ਨੇੜੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ...

  • fb
  • twitter
  • whatsapp
  • whatsapp
Advertisement

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਅੱਜ ਨਹਿਰ ਵਾਲੇ ਬੱਸ ਸਟੈਂਡ ਨੇੜੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ, ਭਾਰਤੀ ਕਿਸਾਨ ਯੂਨੀਅਨ ਧਨੇਰ ਦੇ ਬਲਾਕ ਮੀਤ ਪ੍ਰਧਾਨ ਰਾਮ ਸਿੰਘ, ਇਕਾਈ ਪ੍ਰਧਾਨ ਮੱਘਰ ਸਿੰਘ ਖਾਲਸਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਗੁਰਜੰਟ ਸਿੰਘ ਬਦਰੇਵਾਲਾ, ਪ੍ਰਭਜੋਤ ਸਿੰਘ ਅਤੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ ਨੇ ਕਿਹਾ ਕਿ ਅਮਰੀਕਾ-ਭਾਰਤ ਵਪਾਰ ਸਮਝੌਤੇ ਨਾਲ ਖੇਤੀਬਾੜੀ ਖੇਤਰ ਤਬਾਹ ਹੋ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਇਹ ਸਮਝੌਤਾ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚਾਰ ਲੇਬਰ ਕੋਡ ਅਤੇ ‘ਜੀ ਰਾਮ ਜੀ’ ਕਾਨੂੰਨ ਰੱਦ ਕੀਤੇ ਜਾਣ। ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਸਰਕਾਰ ਨੂੰ ਇਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਵਿੱਚ ਭੁਗਤਣਾ ਪਵੇਗਾ।

Advertisement
Advertisement
×