DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਯਤਨ ਜ਼ਰੂਰੀ: ਅਮੋਲਕ ਸਿੰਘ

ਵਿਧਾਇਕ ਨੇ ਸਕੂਲ ’ਚ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ

  • fb
  • twitter
  • whatsapp
  • whatsapp
featured-img featured-img
ਵਿਧਾਇਕ ਅਮੋਲਕ ਸਿੰਘ ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਕਰਦੇ ਹੋਏ।
Advertisement

ਵਿਧਾਇਕ ਅਮੋਲਕ ਸਿੰਘ ਨੇ ਅੱਜ ਇੱਥੇ ਮਾਸਟਰ ਕਰਤਾ ਰਾਮ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਇਸ ਲੈਬ ਨੂੰ ਆਧੁਨਿਕ ਦਿੱਖ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੈਬ ਵਿੱਚ 2 ਨਵੇਂ ਐੱਲ ਈ ਡੀ ਪੈਨਲਾਂ, ਕੈਮਰਿਆਂ ਅਤੇ 16 ਕੰਪਿਊਟਰਾਂ ਦਾ ਇਜ਼ਾਫ਼ਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਡਿਜ਼ੀਟਲ ਇਨਕਲਾਬ ਦੀ ਬਦੌਲਤ ਸਮੁੱਚਾ ਸੰਸਾਰ ਸਿਮਟ ਕੇ ਇੱਕ ਪਿੰਡ ਬਣ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਵੱਡੇ ਬਜਟ ਰੱਖ ਕੇ ਦੋਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ’ਚ ਮਿਲਦੀਆਂ ਸਹੂਲਤਾਂ ਦੇ ਬਰਾਬਰ ਖੜ੍ਹਾ ਕੀਤਾ ਗਿਆ ਹੈ, ਤਾਂ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਤਾਲੀਮੀ ਕੇਂਦਰਾਂ ’ਤੇ ਸੁਚੱਜੀਆਂ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ, ਜਿੱਥੋਂ ਬੱਚੇ ਉੱਚ ਪਾਏ ਦੇ ਸਾਹਿਤ ਤੋਂ ਇਲਾਵਾ ਆਪਣੇ ਸਿਲੇਬਸ ਦੀਆਂ ਪੁਸਤਕਾਂ ਹਾਸਿਲ ਕਰਦੇ ਹਨ। ਪ੍ਰਿੰਸੀਪਲ ਸਿਕੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਸਿੱਖਿਆ ਦੇ ਖੇਤਰ ’ਚ ਆਈ ਸੱਚਮੁੱਚ ਦੀ ਕ੍ਰਾਂਤੀ ਨੂੰ ਵੱਡੀ ਪ੍ਰਾਪਤੀ ਦੱਸਿਆ। ਇਸ ਮੌਕੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਟਰੱਕ ਅਪਰੇਟਰਜ਼ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਮਲਹੋਤਰਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ, ਮਾਰਕੀਟ ਕਮੇਟੀ ਜੈਤੋ ਦੇ ਪ੍ਰਧਾਨ ਡਾ. ਲਛਮਣ ਭਗਤੂਆਣਾ, ‘ਆਪ’ ਬੀ ਸੀ ਵਿੰਗ ਦੇ ਹਲਕਾ ਕੋ-ਆਰਡੀਨੇਟਰ ਸੁਖਰੀਤ ਰੋਮਾਣਾ ਤੇ ਚੇਅਰਮੈਨ ਹਰਬੰਸ ਸਿੰਘ ਪੋਪੀ ਆਦਿ ਮੌਜੂਦ ਸਨ।

Advertisement

Advertisement
Advertisement
×