ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈ ਨੇ ਵਾਤਾਵਰਨ ਦੀ ਸੁਰੱਖਿਆ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਤਹਿਤ ਸੰਸਥਾ ਦਾ ਸਟਾਫ ਤੇ ਵਿਦਿਆਰਥੀ ਆਪਣੇ ਜਨਮ ਦਿਨ ਮੌਕੇ ਪੌਦੇ ਲਗਾ ਕੇ ਖੁਸ਼ੀ ਜ਼ਾਹਰ ਕਰਦੇ ਹਨ। ਇਸੇ ਲੜੀ ਤਹਿਤ ਅੱਜ ਡਾ. ਹਰਮਨਦੀਪ ਕੌਰ (ਪੰਜਾਬੀ ਵਿਭਾਗ) ਨੇ ਆਪਣੇ ਜਨਮ ਦਿਨ ਮੌਕੇ ਅਮਲਤਾਸ, ਜਾਮਣ ਅਤੇ ਨਿੰਮ ਦੇ ਪੌਦੇ ਲਗਾਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਤੇ ਸਮੂਹ ਸਟਾਫ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। -ਪੱਤਰ ਪ੍ਰੇਰਕ