ਮਾਨਸਾ ਨੇੜਲੇ ਅੱਠ ਪਿੰਡ ਪਾਣੀ ਦੀ ਮਾਰ ਹੇਠ ਆਏ

ਮਾਨਸਾ ਨੇੜਲੇ ਅੱਠ ਪਿੰਡ ਪਾਣੀ ਦੀ ਮਾਰ ਹੇਠ ਆਏ

ਪਿੰਡ ਵਜੀਦਕੇ ’ਚ ਰਜਵਾਹੇ ਵਿੱਚ ਪਿਆ ਹੋਇਆ ਪਾੜ।

ਜੋਗਿੰਦਰ ਸਿੰਘ ਮਾਨ

ਮਾਨਸਾ, 1 ਜੁਲਾਈ

ਪੰਜਾਬ ਵਿੱਚ ਮੌਨਸੂਨ ਦੀ ਦਸਤਕ ਦੇ ਦੂਜੇ ਦਿਨ ਵੀ ਸੂਬੇ ਵਿੱਚ ਕਈ ਥਾਈਂ ਮੀਂਹ ਪਿਆ। ਜ਼ਿਆਦਾਤਰ ਥਾਵਾਂ ’ਤੇ ਮੌਸਮ ਠੰਢਾ ਰਹਿਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੌਰਾਨ ਮਾਨਸਾ ਨੇੜਲੇ ਅੱਠ ਪਿੰਡ ਪਾਣੀ ਦੀ ਮਾਰ ਹੇਠ ਆ ਗਏ। ਇਨ੍ਹਾਂ ਪਿੰਡਾਂ ਵਿੱਚ ਕੋਟਲੀ ਖੁਰਦ, ਕੋਟਲੀ ਕਲਾਂ, ਭਾਈਦੇਸਾ, ਸੱਦਾ ਸਿੰਘ ਵਾਲਾ, ਘੁੰਮਣ ਖੁਰਦ, ਘੁੰਮਣ ਕਲਾਂ, ਮੌੜ ਖੁਰਦ ਅਤੇ ਖੜਕ ਸਿੰਘ ਵਾਲਾ ਸ਼ਾਮਲ ਹਨ। ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਵਿਚ ਪਾਣੀ ਭਰਨ ਕਾਰਨ ਝੋਨਾ, ਨਰਮਾ, ਪਸ਼ੂਆਂ ਦਾ ਹਰਾ-ਚਾਰਾ, ਸਬਜ਼ੀਆਂ ਅਤੇ ਖੇਤੀ ਵਿਭਿੰਨਤਾ ਤਹਿਤ ਬੀਜੀ ਗਈ ਮੂੰਗੀ ਆਦਿ ਫਸਲਾਂ ਨੁਕਸਾਨੀਆਂ ਗਈਆਂ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਇਨ੍ਹਾਂ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਭਾਰੀ ਮੀਂਹ ਪੈਣ ਕਾਰਨ ਨੀਵੇਂ ਇਲਾਕਿਆਂ ਵਿੱਚ ਫਸਲਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਮੀਂਹ ਤੋਂ ਬਾਅਦ ਕਈ ਥਾਈਂ ਬਿਜਲੀ ਬੰਦ ਰਹੀ ਜਿਸ ਨੂੰ ਅੱਜ ਦੁਪਹਿਰ ਤੱਕ ਬਹਾਲ ਕੀਤਾ ਗਿਆ। ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਮੁੱਖ ਅਫ਼ਸਰ ਡਾ. ਮਨਜੀਤ ਸਿੰਘ ਨੇ ਕਿਹਾ ਕਿ ਇਸ ਮੀਂਹ ਕਾਰਨ ਪੂਰੇ ਮਾਲਵਾ ਖੇਤਰ ਨੂੰ ਫਾਇਦਾ ਹੋਇਆ ਹੈ। ਕੁੱਝ ਪਿੰਡਾਂ ਵਿਚ ਹੋਏ ਨੁਕਸਾਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਜੇ ਤੱਕ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਪਰ ਉਹ ਭਲਕੇ ਇਨ੍ਹਾਂ ਪਿੰਡਾਂ ਦਾ ਮੁਆਇਨਾ ਕਰਵਾਉਣਗੇ।

ਰਜਵਾਹੇ ਵਿੱਚ ਪਾੜ ਪੈਣ ਕਾਰਨ ਫਸਲ ਨੁਕਸਾਨੀ

ਮਹਿਲ ਕਲਾਂ (ਨਵਕਿਰਨ ਸਿੰਘ): ਪਿੰਡ ਵਜੀਦਕੇ ਖੁਰਦ ’ਚ ਲੰਘ ਰਾਤ ਇੱਕ ਰਜਵਾਹੇ ਵਿੱਚ ਪਾੜ ਪੈਣ ਕਾਰਨ ਨਾਲ ਲੱਗਦੇ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਨੁਕਸਾਨ ਹੋ ਗਿਆ। ਕਿਸਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਜਵਾਹੇ ਵਿੱਚ ਪਾੜ ਪੈਣ ਕਾਰਨ ਉਨ੍ਹਾਂ ਦੀ 3 ਏਕੜ, ਸੁਖਦੇਵ ਸਿੰਘ ਦੀ ਡੇਢ ਏਕੜ, ਰਣਜੀਤ ਸਿੰਘ ਦੀ 3 ਏਕੜ, ਗੁਰਮੁੱਖ ਸਿੰਘ 2 ਏਕੜ ਤੇ ਲਵਲੀ ਸਿੰਘ ਦੀ ਠੇਕੇ ’ਤੇ ਲੈ ਕੇ ਬੀਜੀ 5 ਏਕੜ ਫਸਲ ਪਾਣੀ ਨਾਲ ਪ੍ਰਭਾਵਿਤ ਹੋਈ ਹੈ। ਨਾਇਬ ਤਹਿਸੀਲਦਾਰ ਮਹਿਲ ਕਲਾਂ ਬਲਦੇਵ ਰਾਜ, ਨਹਿਰੀ ਵਿਭਾਗ ਦੇ ਐੱਸਡੀਓ ਜਸਦੀਪ ਸਿੰਘ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ ਤੇ ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਪਿੱਛੋਂ ਪਾਣੀ ਬੰਦ ਕਰਵਾ ਦਿੱਤਾ ਗਿਆ ਹੈ ਤੇ ਪਾਣੀ ਬੰਦ ਹੋਣ ਬਾਅਦ ਰਜਵਾਹੇ ਨੂੰ ਦੋਵੇਂ ਪਾਸਿਓ ਮਿੱਟੀ ਨਾਲ ਪੂਰ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All