ਪੱਤਰ ਪ੍ਰੇਰਕ
ਗਿੱਦੜਬਾਹਾ, 18 ਜਨਵਰੀ
ਹਲਕਾ ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਬੇਟੀ ਏਕਮ ਵੜਿੰਗ ਵੱਲੋਂ ਸ਼ਹਿਰ ਦੇ ਵਾਰਡ ਨੰਬਰ 5 ਵਿਖੇ ਘਰ-ਘਰ ਜਾ ਕੇ ਆਪਣੇ ਪਿਤਾ ਲਈ ਵੋਟਾਂ ਮੰਗੀਆਂ ਗਈਆਂ। ਉਹ ਆਪਣਾ ਪਾਪਾ ਵੱਲੋਂ ਹਲਕੇ ਵਿੱਚ ਬਿਨਾਂਂ ਭੇਦਭਾਵ ਦੇ ਕਰਵਾਏ ਵਿਕਾਸ ਦੇ ਨਾਮ ਤੇ ਵੋਟਾਂ ਮੰਗ ਰਹੇ ਹਨ।
ਤਪਾ ਮੰਡੀ (ਪੱਤਰ ਪ੍ਰੇਰਕ): ਸੰਯੁਕਤ ਸਮਾਜ ਮੋਰਚੇ ਵੱਲੋਂ ਹਲਕਾ ਭਦੌੜ ਤੋ ਭਗਵੰਤ ਸਿੰਘ ਸਮਾਓ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਟਿਕਟ ਦੇ ਦਾਅਵੇਦਾਰਾਂ ਵੱਲੋਂ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਸਮਾਜ ਮੋਰਚੇ ਦੇ ਟਿਕਟ ਦੇ ਦਾਅਵੇਦਾਰ ਆਗੂ ਗੋਰਾ ਸਿੰਘ ਢਿੱਲਵਾਂ ਦੇ ਹੱਕ ਵਿਚ ਉਸਦੇ ਹਮਾਇਤੀਆਂ ਨੇ ਮੀਟਿੰਗ ਕਰਕੇ ਕਾਮਰੇਡ ਸਮਾਓਂ ਨੂੰ ਪੈਰਾਸ਼ੂਟ ਰਾਹੀਂ ਉਤਾਰਿਆ ਕਰਾਰ ਦਿੱਤਾ।
ਸ੍ਰੀ ਮੁਕਤਸਰ ਸਾਹਿਬ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਅਤੇ ਬੀਐਸਪੀ ਦੇ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਹਲਕੇ ਦੇ ਪਿੰਡ ਮਾਨ ਸਿੰਘ ਵਾਲਾ ਅਤੇ ਨੂਰਪੁਰ ਕ੍ਰਿਪਾਲਕੇ ਦੇ ਚੌਣ ਪ੍ਰਚਾਰ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਹਨਾਂ ਪਿੰਡ ਮਾਨ ਸਿੰਘ ਵਾਲਾ ਵਿਖੇ ਚੋਣ ਜਲਸਿਆਂ ਵਿੱਚ ਬੋਲਦਿਆਂ ਕਿਹਾ ਕਿ ਇਲਾਕੇ ਵਿਕਾਸ ਅਤੇ ਤਰੱਕੀ ਲਈ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਇਆ ਜਾਵੇ।