ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਰ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਪੱਤਰ ਪ੍ਰੇਰਕ ਅਬੋਹਰ, 21 ਮਈ ਪਿੰਡ ਸੱਪਾਂਵਾਲੀ ਨੇੜੇ ਅੱਜ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ...
ਓਮ ਪ੍ਰਕਾਸ਼
Advertisement

ਪੱਤਰ ਪ੍ਰੇਰਕ

ਅਬੋਹਰ, 21 ਮਈ

Advertisement

ਪਿੰਡ ਸੱਪਾਂਵਾਲੀ ਨੇੜੇ ਅੱਜ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਪਿੰਡ ਸੈਦਾਂਵਾਲੀ ਵਸਨੀਕ ਓਮ ਪ੍ਰਕਾਸ਼ (60) ਖੇਤਾਂ ਵਿੱਚ ਮਜ਼ਦੂਰੀ ਕਰਦਾ ਸੀ। ਅੱਜ ਸਵੇਰੇ ਪਿੰਡ ਸਪਾਂਵਾਲੀ ਤੋਂ ਆਪਣੇ ਸਾਈਕਲ ’ਤੇ ਪਸ਼ੂਆਂ ਲਈ ਹਰਾ ਚਾਰਾ ਲੈ ਕੇ ਘਰ ਵਾਪਸ ਆ ਰਿਹਾ ਸੀ ਤਾਂ ਸੱਪਾਂਵਾਲੀ ਨੇੜੇ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਓਮ ਪ੍ਰਕਾਸ਼ ਹਵਾ ’ਚ ਉੱਡ ਕੇ ਦੂਰ ਜਾ ਡਿੱਗਿਆ ਤੇ ਉਸ ਦੀ ਮੌਤ ਹੋ ਗਈ।

Advertisement