ਪੱਤਰ ਪ੍ਰੇਰਕ
ਭਗਤਾ ਭਾਈ, 14 ਦਸੰਬਰ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਗਾਇਕ ਬਲਕਾਰ ਸਿੰਘ ਸਿੱਧੂ ਨੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਪਿੰਡ ਬੁਰਜ ਥਰੋੜ ਤੇ ਭੋਡੀਪੁਰਾ ਵਿੱਚ ਪਾਰਟੀ ਦੀਆਂ ਨੀਤੀਆਂ ਤੇ ਵੱਖ-ਵੱਖ ਗਾਰੰਟੀਆਂ ਬਾਰੇ ਇਕੱਤਰ ਲੋਕਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਉਪਰ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਸ ਮੌਕੇ ਨਛੱਤਰ ਸਿੰਘ, ਬਲਜੀਤ ਸਿੰਘ, ਜਗਦੀਪ ਭੋਡੀਪੁਰਾ, ਇਕਬਾਲ ਭੋਡੀਪੁਰਾ, ਵੀਰ ਸਿੰਘ, ਗੋਰਾ ਲਾਲ, ਸਰੂਪ ਸਿੰਘ ਆਦਿ ਹਾਜ਼ਰ ਸਨ।