ਪੱਤਰ ਪ੍ਰੇਰਕ
ਭਗਤਾ ਭਾਈ, 16 ਫਰਵਰੀ
ਹਲਕਾ ਰਾਮਪੁਰਾ ਫੂਲ ਤੋਂ ਪੰਜਾਬ ਲੋਕ ਕਾਂਗਰਸ, ਭਾਜਪਾ ਤੇ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਡਾ. ਅਮਰਜੀਤ ਸ਼ਰਮਾ (ਭਗਤਾ ਭਾਈ) ਨੇ ਪਿੰਡ ਕੋਠਾ ਗੁਰੂ ਅਤੇ ਭਗਤਾ ਭਾਈ ਵਿੱਚ ਪ੍ਰਚਾਰ ਕਰਦਿਆਂ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿੱਚ ਵਿਕਾਸ ਕੇਂਦਰਿਤ ਸਥਿਰ ਸਰਕਾਰ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ (ਸੰਯੁਕਤ) ਦਾ ਗੱਠਜੋੜ ਚੋਣਾਂ ਵਿੱਚ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਨੂੰ ਸਰਬਪੱਖੀ ਵਿਕਾਸ ਦੇ ਰਾਹ ’ਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ ਤੇ ਇਸ ਨੇ ਲੋਕਾਂ ਦੀ ਕੋਈ ਸਾਰ ਨਹੀਂ ਲਈ ਜਿਸ ਕਰਕੇ ਲੋਕ ਇਸ ਨੂੰ ਸਬਕ ਸਿਖਾਉਣ ਲਈ 20 ਫਰਵਰੀ ਦੀ ਉਡੀਕ ਕਰ ਰਹੇ ਹਨ।