ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੀਕੇਯੂ (ਕ੍ਰਾਂਤੀਕਾਰੀ) ਵੱਲੋਂ ਅਹੁਦੇਦਾਰਾਂ ਦੀ ਚੋਣ

ਭਗਤਾ ਭਾਈ: ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਜ਼ਿਲਾ ਬਠਿੰਡਾ ਦੀ ਮੀਟਿੰਗ ਪਿੰਡ ਕੋਠਾ ਗੁਰੂ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਿਸਾਨੀ ਘੋਲਾਂ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਭੱਖਦੇ ਕਿਸਾਨ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ...
ਨਵੇਂ ਚੁਣੇ ਅਹੁਦੇਦਾਰ ਯੂਨੀਅਨ ਆਗੂਆਂ ਨਾਲ। -ਫੋਟੋ: ਮਰਾਹੜ
Advertisement

ਭਗਤਾ ਭਾਈ: ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਜ਼ਿਲਾ ਬਠਿੰਡਾ ਦੀ ਮੀਟਿੰਗ ਪਿੰਡ ਕੋਠਾ ਗੁਰੂ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਿਸਾਨੀ ਘੋਲਾਂ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਭੱਖਦੇ ਕਿਸਾਨ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਯੂਨੀਅਨ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਬੂਟਾ ਬਾਜਵਾ ਕੋਠਾਗੁਰੂ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕਾਕਾ ਸਿੰਘ ਬਾਠ ਨੂੰ ਸਹਾਇਕ ਜ਼ਿਲ੍ਹਾ ਮੀਤ ਪ੍ਰਧਾਨ, ਹਰਬੰਸ ਸਿੰਘ ਮਰਾੜ੍ਹ ਨੂੰ ਬਲਾਕ ਭਗਤਾ ਦਾ ਸੀਨੀਅਰ ਮੀਤ ਪ੍ਰਧਾਨ ਤੇ ਤੇਜਾ ਸਿੰਘ ਗੋਂਦਾਰਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement
Tags :
ਅਹੁਦੇਦਾਰਾਂਕ੍ਰਾਂਤੀਕਾਰੀਬੀਕੇਯੂਵੱਲੋਂ