ਮਲੋਟ: ਕੌਮੀ ਕਿਸਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਵੱਲੋਂ ਗੁਰਮੀਤ ਸਿੰਘ ਮੀਤ ਪਿੰਡ ਮੁਰਾਦਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਲਖਨਪਾਲ ਸ਼ਰਮਾ ਨੂੰ ਬੁਲਾਰਾ ਪੰਜਾਬ ਨਿਯੁਕਤ ਕੀਤਾ ਗਿਆ। ਇਸ ਮੌਕੇ ਭਿੰਦਰ ਬਰਾੜ, ਮਹਿਮਾ ਸਿੰਘ, ਜਗਵਿੰਦਰ ਸਿੰਘ ਬਰਾੜ, ਜਸਪਾਲ ਸਿੰਘ ਸਰਪੰਚ ਜੋਧਪੁਰ, ਵਿਜੈਪਾਲ, ਗੁਰਚਰਨ ਸਿੰਘ, ਗੁਰਜੀਤ ਸਿੰਘ ਸੇਖੋਂ, ਸਵਰਨ ਸਿੰਘ, ਗੁਰਜੀਤ ਸਿੰਘ ਸਰਪੰਚ ਪਿੰਡ ਮੁਰਾਦਵਾਲਾ ਆਦਿ ਕਿਸਾਨ ਆਗੂ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੇ ਮਸਲਿਆਂ ਤੇ ਮੰਗਾਂ ਪ੍ਰਤੀ ਸੁਹਿਰਦ ਨੌਜਵਾਨਾਂ ਨੂੰ ਯੂਨੀਅਨ ਵਿੱਚ ਸ਼ਾਮਲ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ