ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਿਜਲੀ ਮੁਲਾਜ਼ਮਾਂ ਵੱਲੋਂ ਕੇਂਦਰ ਖ਼ਿਲਾਫ਼ ਮੁਜ਼ਾਹਰਾ

ਨਿੱਜੀਕਰਨ ਦੀ ਨੀਤੀ ਰੱਦ ਕਰਨ ਦੀ ਮੰਗ
Advertisement

ਪੱਤਰ ਪ੍ਰੇਰਕ

ਭੁੱਚੋ ਮੰਡੀ, 2 ਜੁਲਾਈ

Advertisement

ਜੁਆਇੰਟ ਫੋਰਮ ਦੇ ਸੱਦੇ ’ਤੇ ਅੱਜ ਪਾਵਰਕੌਮ ਦੀ ਸਬ ਡਿਵੀਜ਼ਨ ਭੁੱਚੋ ਕਲਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਬਿਜਲੀ ਗਰਿੱਡ ’ਤੇ ਭਾਜਪਾ ਦੀ ਕੇਂਦਰ ਸਰਕਾਰ ਦੁਆਰਾ ਯੂਪੀ ਬਿਜਲੀ ਬੋਰਡ ਨੂੰ ਤੋੜੇ ਜਾਣ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨਿੱਜੀਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਆਗੂ ਰਾਜਮਹੇਸ਼ ਸਿੰਘ, ਪਰਸਨ ਸਿੰਘ ਅਤੇ ਸੰਦੀਪ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ ਲਾਗੂ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਕੇਂਦਰ ਸਰਕਾਰ ਦੀ ਨਿੱਜੀਕਰਨ ਦੀ ਨੀਤੀ ਦਾ ਡਟਵਾਂ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 9 ਜੁਲਾਈ ਦੀ ਹੜਤਾਲ ਨੂੰ ਕਾਮਯਾਬ ਬਣਾਉਣ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਆਗੂ ਗੁਰਮੀਤ ਸਿੰਘ, ਦੀਪ ਚੰਦ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਅਜੈਬ ਸਿੰਘ ਅਤੇ ਨੇ ਸੰਬੋਧਨ ਕੀਤਾ।

Advertisement