ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ
ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੀ ਸਰਕਾਰੀ ਜਾਇਦਾਦ ਵੇਚਣ ਦੀ ਤਿਆਰੀ ਦੇ ਵਿਰੋਧ ਵਿੱਚ ਸਬ ਡਿਵੀਜ਼ਨ ਭੁੱਚੋ ਕਲਾਂ ਦੇ ਗਰਿੱਡ ’ਤੇ ਟੀਐੱਸਯੂ ਵੱਲੋਂ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ, ਸਕੱਤਰ ਦੀਪ ਚੰਦ ਅਤੇ...
Advertisement
ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੀ ਸਰਕਾਰੀ ਜਾਇਦਾਦ ਵੇਚਣ ਦੀ ਤਿਆਰੀ ਦੇ ਵਿਰੋਧ ਵਿੱਚ ਸਬ ਡਿਵੀਜ਼ਨ ਭੁੱਚੋ ਕਲਾਂ ਦੇ ਗਰਿੱਡ ’ਤੇ ਟੀਐੱਸਯੂ ਵੱਲੋਂ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ, ਸਕੱਤਰ ਦੀਪ ਚੰਦ ਅਤੇ ਖਜ਼ਾਨਚੀ ਕੁਲਵਿੰਦਰ ਗਿੱਲ ਨੇ ਕਿਹਾ ਕਿ ਇਹ ਜ਼ਮੀਨਾਂ ਪੰਚਾਇਤਾਂ ਨੇ ਸਰਕਾਰ ਨੂੰ ਲੋਕਾਂ ਦੀ ਸਹੂਲਤ ਖਾਤਰ ਮੁਫ਼ਤ ਦਿੱਤੀਆਂ ਸਨ। ਹੁਣ ਸਰਕਾਰ ਇਨ੍ਹਾਂ ਨੂੰ ਵੇਚ ਕੇ ਖਜ਼ਾਨਾ ਭਰਨਾ ਚਾਹੁੰਦੀ ਹੈ। ਉਨ੍ਹਾਂ ਡੀਏ ਦੀਆਂ ਬਕਾਇਆ ਰਹਿੰਦੀਆਂ ਕਿਸ਼ਤਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਆਗੂ ਪਰਮਵੀਰ ਸਿੰਘ, ਸਰਕਲ ਮੀਤ ਪ੍ਰਧਾਨ ਗੁਰਮੀਤ ਸਿੰਘ, ਅਜਾਇਬ ਸਿੰਘ, ਗੁਰਪ੍ਰੀਤ ਸਿੰਘ ਅਤੇ ਮੁਨੀਸ਼ ਕੁਮਾਰ ਹਾਜ਼ਰ ਸਨ।
Advertisement
Advertisement