ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕੌਮ ਦਫਤਰ ਅੱਗੇ ਧਰਨਾ
ਭਾਈ ਰੂਪਾ: ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪਾਵਰਕੌਮ ਦਫਤਰ ਭਾਈ ਰੂਪਾ ਵਿੱਚ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਇਕੱਤਰ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੂਬਾ ਆਗੂ...
Advertisement
ਭਾਈ ਰੂਪਾ: ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪਾਵਰਕੌਮ ਦਫਤਰ ਭਾਈ ਰੂਪਾ ਵਿੱਚ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਇਕੱਤਰ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੂਬਾ ਆਗੂ ਪੂਰਨ ਸਿੰਘ ਗੁੰਮਟੀ ਤੇ ਜਸਵਿੰਦਰ ਸਿੰਘ ਭਾਈ ਰੂਪਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਨਿਗਮ ਨੂੰ ਨਿੱਜੀਕਰਨ ਦੇ ਰਾਹ ’ਤੇ ਤੋਰਿਆ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਰੈਗੂਲਰ ਭਰਤੀ ਕੀਤੀ ਜਾਵੇ, ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਬਿਜਲੀ ਮੁਲਾਜ਼ਮਾਂ ਨੂੰ ਐਕਸੀਡੈਂਟ ਕੇਸ ’ਚ ਇਕ ਕਰੋੜ ਰੁਪਏ ਐਕਸਗਰੇਸ਼ੀਆ ਗਰਾਂਟ ਦਿੱਤੀ ਜਾਵੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×