ਜਗਤਾਰ ਸਮਾਲਸਰ
ਏਲਨਾਬਾਦ, 10 ਅਪਰੈਲ
ਇਥੋਂ ਦੀ ਹਨੂੰਮਾਨਗੜ੍ਹ ਰੋਡ ਨਜ਼ਦੀਕ ਸ਼ਹਿਰ ਦੇ ਨਾਲ ਲੱਗਦੇ ਖੇਤਾਂ ਵਿੱਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਨਾਲ ਕਰੀਬ 35 ਏਕੜ ਵਿੱਚ ਖੜੀ ਕਣਕ ਦੀ ਫ਼ਸਲ ਸੜਕੇ ਸੁਆਹ ਹੋ ਗਈ। ਪੀੜਤ ਕਿਸਾਨ ਛੋਟੂ ਸਿੰਘ ਪੁੱਤਰ ਜੀਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ। ਇਸ ਘਟਨਾ ਵਿੱਚ ਉਸ ਦੀ 20 ਏਕੜ ਅਤੇ ਨਾਲ ਲੱਗਦੇ ਹੋਰ ਖੇਤਾਂ ਦੀ ਕਰੀਬ 15 ਏਕੜ ਕਣਕ ਦੀ ਫ਼ਸਲ ਸੜ ਗਈ ਹੈ। ਅੱਗ ਲੱਗਣ ਦਾ ਪਤਾ ਲੱਗਦਿਆ ਹੀ ਆਸਪਾਸ ਦੇ ਪਿੰਡਾਂ ਅਤੇ ਸ਼ਹਿਰ ਦੇ ਲੋਕ ਵੱਡੀ ਗਿਣਤੀ ਵਿੱਚ ਇੱਕਠੇ ਹੋ ਗਏ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਿੱਚ ਲੱਗ ਗਏ। ਜਦੋਂ ਤੱਕ ਅੱਗ ਬੁਝਾਊ ਗੱਡੀਆਂ ਪੁੱਜੀਆਂ ਕਿਸਾਨ ਅੱਗ ਬੁਝਾ ਚੁੱਕੇ ਸਨ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਵੇ।