ਮੁਲਾਜ਼ਮ ਆਗੂ ਕੌਰ ਸਿੰਘ ਸੇਖੋਂ ਦਾ ਦੇਹਾਂਤ

ਜੱਦੀ ਪਿੰਡ ਭੋਤਨਾ ’ਚ ਹੋਇਆ ਅੰਤਿਮ ਸੰਸਕਾਰ

ਮੁਲਾਜ਼ਮ ਆਗੂ ਕੌਰ ਸਿੰਘ ਸੇਖੋਂ ਦਾ ਦੇਹਾਂਤ

ਕੌਰ ਸਿੰਘ ਸੇਖੋਂ ਦੀ ਮ੍ਰਿਤਕ ਦੇਹ ’ਤੇ ਲਾਲ ਝੰਡਾ ਪਾ ਕੇ ਵਿਦਾਇਗੀ ਦਿੰਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂ।

ਲਖਵੀਰ ਸਿੰਘ ਚੀਮਾ
ਟੱਲੇਵਾਲ, 3 ਅਗਸਤ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਸੀਨੀਅਰ ਆਗੂ ਕੌਰ ਸਿੰਘ ਸੇਖੋਂ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਭੋਤਨਾ ਵਿੱਚ ਕੀਤਾ ਗਿਆ। ਕੌਰ ਸਿੰਘ ਸੇਖੋਂ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਉਨ੍ਹਾਂ ਦੇ ਸੰਗੀ ਸਾਥੀ ਅਤੇ ਉਨ੍ਹਾਂ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਸਾਥੀਆਂ ਵਿਚੋਂ ਨਰਭਿੰਦਰ ਜਮਹੂਰੀ ਅਧਿਕਾਰੀ ਸਭਾ, ਗੁਰਮੀਤ ਸੁਖਪੁਰ ਡੈਮੋਕਰੈਟਿਕ ਟੀਚਰਜ਼ ਫ਼ਰੰਟ, ਸੁਖਵਿੰਦਰ ਠੀਕਰੀਵਾਲ, ਡਾ. ਸੰਪੂਰਨ ਟੱਲੇਵਾਲ ਸਾਹਿਤਕਾਰ, ਹਰਚਰਨ ਚੰਨਾ, ਹਰਭਜਨ ਭੋਤਨਾ, ਰਜਿੰਦਰ ਭਦੌੜ ਤਰਕਸ਼ੀਲ ਆਗੂ ਮੌਜੂਦ ਸਨ। ਆਗੂਆਂ ਨੇ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਲਾਲ ਝੰਡਾ ਪਾ ਕੇ ਵਿਦਾਇਗੀ ਦਿੱੱਤੀ। ਆਗੂਆਂ ਨੇ ਕੌਰ ਸਿੰਘ ਦੇ ਵਿਛੋੜੇ ਨੂੰ ਇਨਕਲਾਬੀ ਜਮਹੂਰੀ ਲਈ ਵੱਡਾ ਘਾਟਾ ਦੱਸਦਿਆਂ ਉਨ੍ਹਾਂ ਦੇ ਸਮਾਜ ਵਿਚ ਪਾਏ ਯੋਗਦਾਨ ਨੂੰ ਸਦੀਵੀ ਦੱਸਿਆ। ਯਾਦ ਰਹੇ ਕਿ ਕੁਝ ਸਾਲ ਪਹਿਲਾਂ ਇੱਕ ਹਾਦਸੇ ਦਾ ਸ਼ਿਕਾਰ ਹੋਣ ਕਰਕੇ ਕੌਰ ਸਿੰਘ ਸੇਖੋਂ ਦੀ ਦਿਮਾਗੀ ਹਾਲਤ ਕਮਜ਼ੋਰ ਪੈ ਗਈ ਸੀ। ਉਹ ਹਮੇਸ਼ਾ ਲੋਕ ਹਿੱਤਾਂ ਲਈ ਅੱਗੇ ਹੋ ਕੇ ਲੜਾਈ ਲੜਦੇ ਰਹੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All