DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Barnala employees protest: ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫ਼ਤਰ ਵਿੱਚ ਰੈਲੀ

ਸੰਸਦ ਮੈਂਬਰ ਨੇ ਮੀਤ ਹੇਅਰ ਦੇ ਘਰ ਤੱਕ ਮਾਰਚ ਦੌਰਾਨ ਨਾਅਰੇਬਾਜ਼ੀ ਕੀਤੀ

  • fb
  • twitter
  • whatsapp
  • whatsapp
featured-img featured-img
ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ।
Advertisement

ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਵੱਡੀ ਗਿਣਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਡੀ ਸੀ ਕੰਪਲੈਕਸ ਬਰਨਾਲਾ ਵਿੱਚ ਰੈਲੀ ਮਗਰੋਂ ਮਾਰਚ ਕਰਦਿਆਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਨੇੜੇ ਪੁੱਜ ਕੇ ‘ਆਪ’ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਪੰਜਾਬ ਸਰਕਾਰ ਵੱਲੋਂ ਐਲਾਨੇ 8 ਫ਼ੀਸਦ ਮਹਿੰਗਾਈ ਭੱਤੇ ਤੋਂ ਅਸੰਤੁਸ਼ਟ ਨਜ਼ਰ ਆਏ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂ ਤਰਸੇਮ ਭੱਠਲ, ਦਰਸ਼ਨ ਚੀਮਾ, ਬਲਜਿੰਦਰ ਪ੍ਰਭੂ, ਮੋਹਣ ਸਿੰਘ ਛੰਨਾ, ਇੰਜ: ਗੁਰਲਾਭ ਸਿੰਘ ਮੌੜ, ਪ੍ਰਿੰਸੀਪਲ ਕੌਰ ਸਿੰਘ, ਕੇਵਲ ਸਿੰਘ ਤੇ ਜੁਗਰਾਜ ਸਿੰਘ ਰਾਮਾ ਆਦਿ ਨੇ ਕਿਹਾ ਕਿ ਸੂਬਾ ਸਰਕਾਰ ਜਥੇਬੰਦੀਆਂ ਵੱਲੋਂ ਪਿਛਲੇ ਸਮੇਂ ਦੌਰਾਨ ਭੇਜੇ ਮੰਗ ਪੱਤਰਾਂ ’ਚ ਦਰਜ ਸਾਰੀਆਂ ਮੰਗਾਂ ਦਾ ਨਿਬੇੜਾ ਕਰੇ। ਉਨ੍ਹਾਂ ਮੰਗ ਕੀਤੀ ਕਿ ਮਿੱਡ-ਡੇਅ ਮੀਲ, ਆਸ਼ਾ ਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਠੇਕਾ/ਆਊਟਸੋਰਸ ਵਰਕਰਾਂ ਨੂੰ ਰੈਗੂਲਰ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ਼, ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਟੇ ਭੱਤੇ ਬਹਾਲ ਕੀਤੇ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ।

ਇਸ ਮੌਕੇ ਕਰਮਜੀਤ ਬੀਹਲਾ, ਰਾਜੀਵ ਕੁਮਾਰ ਬਰਨਾਲਾ, ਮਾ. ਮਨੋਹਰ ਲਾਲ, ਨਿਰਮਲਜੀਤ ਸਿੰਘ ਚਾਨੇ, ਸ਼ਿੰਦਰ ਸਿੰਘ ਧੌਲਾ, ਰਾਜਿੰਦਰ ਸਿੰਘ, ਰਾਜ ਕੁਮਾਰ, ਬਚਨ ਸਿੰਘ, ਨਰਾਇਣ ਦੱਤ, ਦਰਸ਼ਨ ਸਿੰਘ, ਹਾਕਮ ਸਿੰਘ ਨੂਰ, ਜ਼ੋਰਾ ਸਿੰਘ ਖ਼ਿਆਲੀ ਕੁਲਵਿੰਦਰ ਸਿੰਘ, ਸੰਦੀਪ ਕੌਰ ਪੱਤੀ, ਚੰਚਲ ਕੌਸ਼ਲ, ਖੁਸ਼ੀਆ ਸਿੰਘ, ਸ਼ੇਰ ਸਿੰਘ ਫਰਵਾਹੀ, ਗੁਰਪ੍ਰੀਤ ਸਿੰਘ ਭੋਤਨਾ, ਗੁਰਮੀਤ ਸੁਖਪੁਰਾ ਆਦਿ ਹਾਜ਼ਰ ਸਨ।

Advertisement

Advertisement
Advertisement
×