DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਮੀਤ ਹੇਅਰ ਦੇ ਘਰ ਅੱਗੇ ਧਰਨਾ

ਬਰਨਾਲਾ ਨਗਰ ਨਿਗਮ ਦੇ ਮੇਅਰ ਨੂੰ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਦਿੰਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ।
Advertisement

ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵੱਲੋਂ ਸਾਂਝੇ ਤੌਰ ’ਤੇ ਬਲਜਿੰਦਰ ਪ੍ਰਭੂ, ਤਰਸੇਮ ਭੱਠਲ, ਦਰਸ਼ਨ ਚੀਮਾ, ਮੋਹਣ ਸਿੰਘ ਛੰਨਾਂ, ਮਨੋਹਰ ਲਾਲ ਅਰੋੜਾ, ਜਗਰਾਜ ਰਾਮਾ,ਸੁਖਜੰਟ ਸਿੰਘ, ਗਮਦੂਰ ਸਿੰਘ ਦੀ ਅਗਵਾਈ ਵਿੱਚ ਇੱਥੇ ਕਚਹਿਰੀ ਚੌਕ ਵਿੱਚ ਧਰਨਾ ਦੇਣ ਮਗਰੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ਅਤੇ ਧਰਨਾ ਲਾਇਆ।

ਬੁਲਾਰਿਆਂ ਨੇ ਕਿਹਾ ਕਿ 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏ ਸੀ ਪੀ ਭੱਤਾ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ 17 ਜੁਲਾਈ, 2020 ਦੇ ਪੱਤਰ ਰਾਹੀਂ ਲਾਗੂ ਕੇਂਦਰੀ ਤਨਖਾਹ ਕਮਿਸ਼ਨ ਰੱਦ ਕਰਨ, ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧੇ ਵਾਲਾ 15 ਜਨਵਰੀ, 2015 ਦਾ ਪੱਤਰ ਰੱਦ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਹੋਰ ਮੰਗਾਂ ਲਈ ਸਾਂਝੇ ਸੰਘਰਸ਼ ਦਾ ਐਲਾਨ ਕੀਤਾ ਹੈ।

Advertisement

ਮੀਤ ਹੇਅਰ ਦੇ ਪ੍ਰਤੀਨਿਧ ਬਰਨਾਲਾ ਨਗਰ ਨਿਗਮ ਦੇ ਮੇਅਰ ਹੁਸਨਪ੍ਰੀਤ ਭਾਰਦਵਾਜ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸੂਬਾਈ ਆਗੂ ਕਰਮਜੀਤ ਬੀਹਲਾ, ਨਰਾਇਣ ਦੱਤ, ਰਾਜੀਵ ਕੁਮਾਰ ਬਰਨਾਲਾ, ਨਿਰਮਲਜੀਤ ਸਿੰਘ, ਪਰਮਿੰਦਰ ਬਰਨਾਲਾ, ਸਿੰਦਰ ਸਿੰਘ ਧੌਲਾ, ਲਖਵੀਰ ਠੁੱਲੀਵਾਲ, ਅੰਮ੍ਰਿਤਪਾਲ ਕੋਟਦੁੱਨਾ, ਚੰਚਲ ਕੌਸ਼ਲ, ਅੰਸ਼ੂ ਗੁਪਤਾ, ਰਵਿੰਦਰ ਸ਼ਰਮਾ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤੋਂ ਪ੍ਰਿੰਸੀਪਲ ਕੌਰ ਸਿੰਘ, ਗੁਰਲਾਭ ਸਿੰਘ ਮੌੜ, ਜਗਵੰਤ ਸਿੰਘ, ਜਗਰਾਜ ਟੱਲੇਵਾਲ, ਹਰਜੀਤ ਖਿਆਲੀ, ਪਰਮਜੀਤ ਸਿੰਘ, ਟਹਿਲ ਸਿੰਘ ਕੱਟੂ, ਪੰਜਾਬ ਪੁਲੀਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਤੋਂ ਮਨਜੀਤ ਸਿੰਘ, ਜ਼ੋਰਾ ਸਿੰਘ, ਕੇਵਲ ਸਿੰਘ ਧਨੌਲਾ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਪ੍ਰਦੀਪ ਕੁਮਾਰ ਹਾਜ਼ਰ ਸਨ।

Advertisement

Advertisement
×