ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀ ਪੀ ਐੱਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਅੱਜ ਦਾਣਾ ਮੰਡੀ ਖਮਾਣੋਂ ਦੇ ਸਾਹਮਣੇ ਮੁੱਖ ਸੜਕ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਆਗੂ ਸਤਨਾਮ ਸਿੰਘ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਤੇ ਉਸ ਨੂੰ ਚਾਰ ਸਾਲ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਮੁਜ਼ਾਹਰੇ ਨੂੰ ਅਮਰਜੀਤ ਸਿੰਘ, ਸੁਪਿੰਦਰ ਸਿੰਘ, ਰਾਜਿੰਦਰ ਸਿੰਘ ਰਾਜਨ ਤੇ ਜਸਵਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਮੂਹ ਐੱਨ ਪੀ ਐੱਸ ਕਰਮਚਾਰੀ ਵਿਧਾਨ ਸਭਾ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਟੈੱਟ ਦੀ ਬੇਲੋੜੀ ਸ਼ਰਤ ਨੂੰ ਵਿਧਾਨ ਸਭਾ ਵਿੱਚ ਆਰਡੀਨੈਂਸ ਪਾਸ ਕਰ ਕੇ ਵਾਪਸ ਲਵੇ ਨਹੀਂ ਤਾਂ ਉਹ 22 ਫਰਵਰੀ ਨੂੰ ਆਨੰਦਪੁਰ ਸਾਹਿਬ ਦੀ ਮਹਾ ਰੈਲੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਸਤਨਾਮ ਸੈਦਪੁਰਾ, ਰਣਜੀਤ ਸਿੰਘ ਬਰਵਾਲੀ, ਗੁਰਿੰਦਰ ਲਾਬਾਂ, ਪਰਮਿੰਦਰ ਭਾਮੀਆਂ, ਰਣਜੀਤ ਰਿਆ, ਅਮਰਿੰਦਰ ਦਾਸ, ਕੰਵਰਦੀਪ ਸਿੰਘ, ਅਮਰਿੰਦਰ ਸਿੰਘ, ਗੁਰਦੀਪ ਰਿਆ, ਤਰਲੋਚਨ ਸਿੰਘ, ਗੁਰਦੀਪ ਸਿੰਘ, ਮੱਖਣ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਕੌਰ, ਪ੍ਰਭਜੋਤ ਕੌਰ, ਜਸਵੀਰ ਕੌਰ, ਗੁਰਿੰਦਰ ਕੌਰ, ਸੋਨੀਆ, ਬਲਜੀਤ ਕੌਰ,ਚਰਨਜੀਤ ਸਿੰਘ, ਪ੍ਰੇਮਜੀਤ ਸਿੰਘ ਆਦਿ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

