ਜੋਗਿੰਦਰ ਸਿੰਘ ਮਾਨ
ਮਾਨਸਾ, 17 ਜੂਨ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਜ਼ਾਹਿਰ ਕੀਤਾ ਗਿਆ। ਜਥੇਬੰਦੀ ਦਾ ਕਹਿਣਾ ਹੈ ਕਿ ਉਹ ਲਗਾਤਾਰ ਤਿੰਨ ਹਫ਼ਤਿਆਂ ਤੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਦੇ ਆ ਰਹੇ ਹਨ ਪਰ ਮਾਲ ਮਹਿਕਮੇ ਦੇ ਮੰਤਰੀ ਸਮੇਤ ਅਧਿਕਾਰੀਆਂ ਵੱਲੋਂ ਉਨ੍ਹਾਂ ਮੰਨੀਆਂ ਮੰਗਾਂ ਸਬੰਧੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਧਾਨ ਜ਼ਸਵੰਤ ਸਿੰਘ ਮੌਜੋ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾ ਮੰਨਣ ਲਈ ਇੱਕ ਹਫ਼ਤੇ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਾਲੇ ਤੱਕ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ।