DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

employees protest: ਥਰਮਲ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਟੈਕਨੀਕਲ ਸਰਵਿਸਿਜ ਯੂਨੀਅਨ ਲਹਿਰਾ ਮੁਹੱਬਤ ਦੀ ਅਗਵਾਈ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਥਰਮਲ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪ੍ਰਧਾਨ...

  • fb
  • twitter
  • whatsapp
  • whatsapp
featured-img featured-img
ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਗੇਟ ਅੱਗੇ ਮੁਜ਼ਾਹਰਾ ਕਰਦੇ ਹੋਏ ਬਿਜਲੀ ਮੁਲਾਜ਼ਮ।
Advertisement

ਟੈਕਨੀਕਲ ਸਰਵਿਸਿਜ ਯੂਨੀਅਨ ਲਹਿਰਾ ਮੁਹੱਬਤ ਦੀ ਅਗਵਾਈ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁਲਾਜ਼ਮਾਂ ਨੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਥਰਮਲ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਮੰਗਲੀ, ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ, ਪ੍ਰਚਾਰ ਸਕੱਤਰ ਪਿਆਰਾ ਸਿੰਘ, ਖਜ਼ਾਨਚੀ ਵਰਿੰਦਰ ਸਿੰਘ ਪਰਮਾਰ ਅਤੇ ਸੀਨੀਅਰ ਆਗੂ ਅਜੈਬ ਸਿੰਘ ਸਰਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਾੜਾ ਵਤੀਰਾ ਅਪਣਾਇਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 18 ਫ਼ੀਸਦੀ ਵਾਧਾ ਕਰੇ, ਮਹਿੰਗਾਈ ਭੱਤਾ ਜਲਦੀ ਦਿੱਤਾ ਜਾਵੇ, 17/07/2020 ਤੋਂ ਭਰਤੀ ਹੋਏ ਮੁਲਾਜ਼ਮਾਂ ਲਈ ਛੇਵਾਂ ਪੇਅ ਕਮਿਸ਼ਨ ਲਾਗੂ ਕਰੇ, 15/01/2015 ਦਾ ਨੋਟੀਫਿਕੇਸਨ ਰੱਦ ਕਰ ਕੇ ਪ੍ਰਬੇਸ਼ਨਲ ਪੀਰੀਅਡ ਬੰਦ ਕਰੇ, ਪੁਰਾਣੀ ਪੈਨਸ਼ਨ ਸਕੀਮ ਨਿਯਮ 1972 ਅਨੁਸਾਰ ਲਾਗੂ ਕੀਤੀ ਜਾਵੇ।

ਫਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝੇ ਮੰਚ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਚਲਾਏ ਜਾ ਰਹੇ ਸੰਘਰਸ਼ ਦੀ ਹਮਾਇਤ ਵਿੱਚ ਆਈ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਫਿਰੋਜ਼ਪੁਰ ਦੇ ਬਿਜਲੀ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਰੈਲੀ ਦੀ ਪ੍ਰਧਾਨਗੀ ਰਜਿੰਦਰ ਸ਼ਰਮਾ ਨੇ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਆਗੂਆਂ ਵੱਲੋਂ ਮੁਲਾਜ਼ਮ ਵਰਗ ਨਾਲ ਕਈ ਵਾਅਦੇ ਕੀਤੇ ਗਏ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਆਪਣੇ ਹੀ ਬਿਆਨਾਂ ਤੋਂ ਮੁਨਕਰ ਹੋ ਗਈ ਹੈ। ਇਸ ਮੌਕੇ ਸਰਕਾਰ ਦੇ ਕਥਿਤ ਗਲਤ ਆਰਡਰਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਰੈਲੀ ਦੇ ਸਟੇਜ ਦੀ ਕਾਰਵਾਈ ਜਗਸੀਰ ਸਿੰਘ ਵੱਲੋਂ ਨਿਭਾਈ ਗਈ। ਇਸ ਰੈਲੀ ਨੂੰ ਤਰਸੇਮ ਕੁਮਾਰ, ਚਕਮੌਰ ਸਿੰਘ, ਤਰਸੇਮ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ, ਗੁਰਦੇਵ ਸਿੰਘ, ਰਮਨਦੀਪ ਸਿੰਘ, ਰਵੀ ਸ਼ਰਮਾ, ਕੁਲਵੰਤ ਸਿੰਘ, ਸ਼ਾਮ ਸਿੰਘ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।

Advertisement

Advertisement
Advertisement
×