ਮੁਲਾਜ਼ਮਾਂ ਨੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਭੇਜੀ
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋਂ ਥਰਮਲ ਦੇ ਗੇਟ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਾਥੀਆਂ ਤੋਂ ਇਕੱਠੇ ਕਰਕੇ ਕਿਸਾਨ ਆਗੂਆਂ ਨੂੰ 1,36,550 ਰੁਪਏ ਫੰਡ ਵਜੋਂ ਦਿੱਤੇ...
ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋਂ ਥਰਮਲ ਦੇ ਗੇਟ ਅੱਗੇ ਚੱਲ ਰਹੇ ਧਰਨੇ ਦੌਰਾਨ ਅੱਜ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਾਥੀਆਂ ਤੋਂ ਇਕੱਠੇ ਕਰਕੇ ਕਿਸਾਨ ਆਗੂਆਂ ਨੂੰ 1,36,550 ਰੁਪਏ ਫੰਡ ਵਜੋਂ ਦਿੱਤੇ ਗਏ। ਇਹ ਫੰਡ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਬਾਦਲ ਭੁੱਲਰ, ਬਲਜਿੰਦਰ ਮਾਨ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ ਅਤੇ ਅਵਤਾਰ ਸਿੰਘ ਆਦਿ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਆਗੂ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਨੂੰ ਸੌਂਪਿਆ। ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਠੇਕਾਂ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਗੂਣੀਆਂ ਤਨਖਾਹਾਂ ’ਤੇ ਕੰਮ ਕਰਨ ਵਾਲੇ ਅਤੇ ਸਰਕਾਰਾਂ ਦੀ ਬੇਰੁਖੀ ਦਾ ਸੰਤਾਪ ਭੋਗ ਰਹੇ ਠੇਕਾ ਮੁਲਾਜ਼ਮਾਂ ਨੇ ਦਿਲ ਖੋਲ੍ਹ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਹੈ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਜਲਦੀ ਪੱਕਾ ਕੀਤਾ ਜਾਵੇ।

