ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 18 ਨਵੰਬਰ
ਇਥੇ ਜ਼ਿਲ੍ਹਾ ਬਰਨਾਲਾ ਦੇ ਸਕੱਤਰੇਤ ਵਿੱਚ ਸਰਕਾਰ ਦੀਆਂ ਮਨਜ਼ੂਰਸ਼ੁਦਾ ਆਸਾਮੀਆਂ ’ਤੇ ਪਿਛਲੇ 11 ਸਾਲਾਂ ਤੋਂ ਕੰਮ ਕਰਦੇ ਆ ਰਹੇ ਕਰਮਚਾਰੀਆਂ ਵੱਲੋਂ ਹਲਕਾ ਬਰਨਾਲਾ ਦੇ ਮੌਜੂਦਾ ਐੱਮ.ਐੱਲ.ਏ. ਗੁਰਮੀਤ ਸਿੰਘ ਹੇਅਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇ ਜਾਂ ਸਰਕਾਰੀ ਠੇਕੇ ਅਧੀਨ ਕਰੇ ਕਿਉਂਕਿ ਉਹ ਪਿਛਲੇ ਕਈ ਸਾਲਾਂ ਤੋਂ ਇਸੇ ਆਸ ’ਤੇ ਕੰਮ ਕਰਦੇ ਆ ਰਹੇ ਹਨ ਕਿ ਉਨ੍ਹਾਂ ਦੇ ਤਜਰਬੇ ਨੂੰ ਮੁੱਖ ਰੱਖਦੇ ਹੋਏ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇਗੀ ਪ੍ਰੰਤੂ ਸਰਕਾਰ ਵੱਲੋਂ ਹਮੇਸ਼ਾ ਅਣਦੇਖਿਆ ਕਰਦੇ ਹੋਏ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਲਾਰਿਆਂ ਵਿੱਚ ਰੱਖਿਆ ਜਾ ਰਿਹਾ ਹੈ। ਇਸ ਸਮੇਂ ਵਿਧਾਇਕ ਵੱਲੋਂ ਯਕੀਨ ਦਵਾਇਆ ਗਿਆ ਕਿ ਉਹ ਪਹਿਲਾਂ ਵੀ ਇਸ ਮੁੱਦੇ ’ਤੇ ਸਰਕਾਰ ਨੂੰ ਘੇਰ ਰਹੇ ਹਨ ਅਤੇ ਅੱਗੇ ਵੀ ਇਹ ਉਪਰਲਾ ਜਾਰੀ ਰੱਖਣਗੇ।