ਪੱਤਰ ਪ੍ਰੇਰਕ
ਰਾਮਾਂ ਮੰਡੀ, 7 ਅਕਤੂਬਰ
ਪਿਛਲੇ ਲੰਬੇ ਸਮੇਂ ਤੋਂ ਬਿਜਲੀ ਨਿਗਮ ਪੀਐਸਪੀਸੀਐਲ ’ਚ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਮੀਟਰ ਰੀਡਰ, ਬਿਲ ਵੰਡਕ ਅਤੇ ਖਜ਼ਾਨਚੀ ਕੱਚੇ ਮੁਲਾਜ਼ਮ ਹੁਣ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫਤਰ ਮੂਹਰੇ 18 ਤੋਂ 22 ਅਕਤੂਬਰ ਤੱਕ ਧਰਨਾ ਦੇ ਕੇ ਭੁੱਖ ਹੜਤਾਲ ’ਤੇ ਬੈਠਣਗੇ। ਇਸ ਸਬੰਧੀ ਸੂਬਾ ਪ੍ਰਧਾਨ ਪ੍ਰਧਾਨ ਮਾਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ 400 ਦੇ ਕਰੀਬ ਕੱਚੇ ਮੁਲਾਜ਼ਮ ਇਕ ਤੋਂ ਦੋ ਦਹਾਕਿਆਂ ਤੋਂ ਸੇਵਾਵਾਂ ਦੇ ਰਹੇ ਹਨ, ਉਨ੍ਹਾਂ ਦੀਆਂ ਸੇਵਾਵਾਂ ਨਿਯਮਤ ਕੀਤੀਆਂ ਜਾਣ।