ਰੁਜ਼ਗਾਰ ਮੇਲੇ ਕੈਪਟਨ ਸਰਕਾਰ ਦਾ ਵੱਡਾ ਉਪਰਾਲਾ: ਭੱਟੀ

1400 ’ਚੋਂ 1000 ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਰੁਜ਼ਗਾਰ ਮੇਲੇ ਕੈਪਟਨ ਸਰਕਾਰ ਦਾ ਵੱਡਾ ਉਪਰਾਲਾ: ਭੱਟੀ

ਮਲੋਟ ਵਿੱਚ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਦੇ ਹੋਏ ਅਜਾਇਬ ਸਿੰਘ ਭੱਟੀ।

ਲਖਵਿੰਦਰ ਸਿੰਘ

ਮਲੋਟ, 15 ਸਤੰਬਰ

ਸਥਾਨਕ ਮਿਮਿਟ ਕਾਲਜ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ 7ਵੇਂ ਰੁਜ਼ਗਾਰ ਮੇਲੇ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਇਥੋਂ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਨੇ ਕੀਤਾ। ਇਸ ਮੇਲੇ ਵਿੱਚ ਰੁਜ਼ਗਾਰ ਦੀ ਭਾਲ ਵਿਚ ਸੈਂਕੜੇ ਪੜ੍ਹੇ-ਲਿਖੇ ਨੌਜਵਾਨ ਲੜਕੇ ਅਤੇ ਲੜਕੀਆਂ ਨੇ ਸ਼ਮੂਲੀਅਤ ਕੀਤੀ। ਇਸ ਮੇਲੇ ਵਿੱਚ 30 ਦੇ ਕਰੀਬ ਨਿੱਜੀ ਕੰਪਨੀਆਂ ਨੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਆਪਣੇ ਕਾਊਂਟਰ ਲਗਾੲੇ ਅਤੇ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਚੁਣਿਆ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਨਿਯੁਕਤੀ ਪੱਤਰ ਦਿੱਤੇ ਗਏ। ਸ੍ਰੀ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰੁਜ਼ਗਾਰ ਮੇਲੇ ਸਰਕਾਰ ਦੀ ਵਚਨਬੱਧਤਾ ਦਰਸਾਉਂਦੇ ਹਨ। ਉਨ੍ਹਾਂ ਬੇਰੁਜ਼ਗਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੋਈ ਵੀ ਕੰਮ ਵੱਡਾ ਜਾਂ ਛੋਟਾ ਨਹੀਂ ਹੁੰਦਾ, ਹਰ ਵਿਅਕਤੀ ਮਿਹਨਤ ਤੇ ਲਗਨ ਨਾਲ ਹੀ ਅੱਗੇ ਵਧਦਾ ਹੈ।

ਐੱਸਡੀਐੱਮ ਗੋਪਾਲ ਸਿੰਘ ਨੇ ਦੱਸਿਆ ਕਿ 1400 ਦੇ ਕਰੀਬ ਕੁੱਲ ਲੜਕੇ ਲੜਕੀਆਂ ਨੇ ਰੁਜ਼ਗਾਰ ਲਈ ਅਪਲਾਈ ਕੀਤਾ ਸੀ, ਜਿਨ੍ਹਾਂ ਚੋਂ ਇਕ ਹਜ਼ਾਰ ਤੋਂ ਵਧੇਰੇ ਨੌਜਵਾਨ ਲੜਕੇ ਲੜਕੀਆਂ ਨੂੰ ਮੌਕੇ ’ਤੇ ਹੀ ਨਿਯੁਕਤੀ ਪੱਤਰ ਸੌਂਪੇ ਗਏ ਹਨ। ਜੀਓਜੀ ਦੇ ਇੰਚਾਰਜ ਹਰਪ੍ਰੀਤ ਸਿੰਘ ਅਤੇ ਕਾਲਜ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਰੁਜ਼ਗਾਰ ਦੀ ਭਾਲ ਵਿਚ ਆਏ ਨੌਜਵਾਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ, ਅਮਨਪ੍ਰੀਤ ਸਿੰਘ ਭੱਟੀ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਨੇ ਵੀ ਸ਼ਿਰਕਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All