ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ):
ਰੌਇਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿੱਚ ਦੀਵਾਲੀ ਮੁਬਾਰਕ ਪ੍ਰੋਗਰਾਮ ਕਰ ਕੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਆ । ਰਾਇਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵੱਖੋ ਵੱਖਰੇ ਅੰਦਾਜ਼ ਵਿਚ ਆਰਟ ਐਂਡ ਕਰਾਫਟ ਦੁਆਰਾ ਦੀਵੇ , ਮੋਮਬੱਤੀਆਂ ਅਤੇ ਹੋਰ ਸਜਾਵਟੀ ਸਾਮਾਨ ਤਿਆਰ ਕੀਤਾ। ਸਮਾਗਮ ਦੌਰਾਨ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਰੰਗੋਲੀ ਵੀ ਬਣਾਈ ਗਈ । ਸੰਸਥਾ ਦੇ ਪ੍ਰਧਾਨ ਗੁਰਦੀਪ ਸਿੰਘ ਵਾਲੀਆ ਨੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ।ਇਸ ਸਮੇਂ ਪ੍ਰਬੰਧਕ ਸੋਨਿਕਾ ਵਾਲੀਆ, ਪ੍ਰਿੰਸੀਪਲ ਰੀਮਾ ਗਰੋਵਰ ਨੇ ਸਮੂਹ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ।