ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਰਵਿਦਾਸ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ

ਨਿੱਜੀ ਪੱਤਰ ਪ੍ਰੇਰਕ ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਇੱਥੇ ਕਈ ਥਾਵਾਂ ’ਤੇ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼ੋਭਾ ਯਾਤਰਾ ਵੀ ਕੱਢੀ ਗਈ|...
ਤਿਲਕ ਨਗਰ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਸਨਮਾਨ ਕਰਦੇ ਹੋਏ ਮੋਹਤਬਰ।
Advertisement

ਨਿੱਜੀ ਪੱਤਰ ਪ੍ਰੇਰਕ

ਸ੍ਰੀ ਮੁਕਤਸਰ ਸਾਹਿਬ, 24 ਫਰਵਰੀ

Advertisement

ਇੱਥੇ ਕਈ ਥਾਵਾਂ ’ਤੇ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼ੋਭਾ ਯਾਤਰਾ ਵੀ ਕੱਢੀ ਗਈ| ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਕੀਰਤਨ ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ| ਕਮੇਟੀ ਵੱਲੋਂ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ ਜਿਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਗੱਤਕੇਬਾਜ਼ੀ ਦੇ ਜੌਹਰ ਵੀ ਦਿਖਾਏ ਗਏ| ਇਸੇ ਤਰ੍ਹਾਂ ਤਿਲਕ ਨਗਰ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਵਿੱਚ ਸਤਿਸੰਗ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸਣੇ ਹੋਰ ਮੋਹਤਬਰਾਂ ਨੇ ਵੀ ਹਾਜ਼ਰੀ ਲਵਾਈ| ਇਸ ਮੌਕੇ ਸਾਬਕਾ ਕੌਂਸਲਰ ਚੰਦਗੀ ਰਾਮ, ਬਿੱਟੂ ਪ੍ਰਧਾਨ, ਜਗਦੀਸ਼, ਰਾਕੇਸ਼ ਖਿੱਚੀ, ਪੰਮਾ ਨੰਬਰਕਾਰ ਅਤੇ ਪ੍ਰਿੰਸੀਪਲ ਇੰਦਰ ਸਿੰਘ ਆਫ਼ਤਾਬ ਵੀ ਮੌਜੂਦ ਸਨ।

ਸ਼ਹਿਣਾ (ਪੱਤਰ ਪ੍ਰੇਰਕ): ਕਸਬਾ ਸ਼ਹਿਣਾ ਵਿੱਚ ਗੁਰੂ ਰਵਿਦਾਸ ਜੀ ਦਾ 645ਵਾਂ ਪ੍ਰਕਾਸ਼ ਉਤਸਵ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਨੇੜਲੇ ਪਿੰਡ ਮੌੜ, ਸੁੱਖਪੁਰਾ ਤੇ ਬੱਲੋਕੇ ਵਿੱਚ ਵੀ ਭਗਤ ਰਵਿਦਾਸ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ।

ਭੀਖੀ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਧਲੇਵਾਂ ਰੋਡ ’ਤੇ ਗੁਰੂ ਰਵਿਦਾਸ ਮੰਦਰ ਵਾਰਡ ਨੰਬਰ 5 ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਮਗਰੋਂ ਰਾਗੀਆਂ ਤੇ ਕਥਾਵਾਚਕਾਂ ਨੇ ਗੁਰੂ ਰਵਿਦਾਸ ਦੇ ਜੀਵਨ ਬਾਰੇ ਚਾਨਣਾ ਪਾਇਆ।

ਟੱਲੇਵਾਲ (ਪੱਤਰ ਪ੍ਰੇਰਕ): ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਸਤਪਾਲ ਸਿੰਘ ਨੇ ਸੰਗਤਾਂ ਨਾਲ ਭਗਤ ਰਵਿਦਾਸ ਜੀ ਦੇ ਜੀਵਨ ਤੇ ਗੁਰਬਾਣੀ ਸਬੰਧੀ ਕਥਾ ਵਿਚਾਰਾਂ ਦੀ ਸਾਂਝ ਪਾਈ ਅਤੇ ਰਾਜਵਿੰਦਰ ਸਿੰਘ ਮੱਲ੍ਹੀ ਨੇ ਇਤਿਹਾਸਕ ਪ੍ਰਸੰਗ ਪੇਸ਼ ਕੀਤੇ। ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਸੰਗਤ ਨੂੰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ੍ਰੀ ਗੁਰੂ ਰਵਿਦਾਸ ਵੈੱਲਫ਼ੇਅਰ ਟਰੱਸਟ ਵੱਲੋਂ ਲੋੜਵੰਦਾਂ ਨੂੰ ਸੂਟ ਤੇ ਭਾਂਡੇ ਆਦਿ ਸਾਮਾਨ ਦਿੱਤਾ ਗਿਆ।

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਮੇਲਾ ਲਾਇਆ

ਪੁਸਤਕ ਮੇਲੇ ਵਿੱਚ ਪੁੱਜੇ ਲੋਕ।

ਨਿਹਾਲ ਸਿੰਘ ਵਾਲਾ: ਪਿੰਡ ਤਖ਼ਤੂਪੁਰਾ ਸਾਹਿਬ ਵਿੱਚ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠਾਂ ਦੇ ਭੋਗ ਉਪਰੰਤ ਊਧਮ ਸਿੰਘ ਵੈੱਲਫੇਅਰ ਕਲੱਬ ਵੱਲੋਂ ਪੁਸਤਕ ਮੇਲਾ ਲਗਵਾਇਆ ਗਿਆ ਜਿਸ ਦਾ ਉਦਘਾਟਨ ਡਾ. ਸੁਖਵਿੰਦਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਕੀਤਾ। ਸਮਾਗਮ ਵਿੱਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕਾਂਗਰਸ ਦੇ ਭੁਪਿੰਦਰ ਸਿੰਘ ਸਾਹੋਕੇ, ਸ਼੍ਰੋਮਣੀ ਅਕਾਲੀ ਦਲ ਦੇ ਬਲਦੇਵ ਸਿੰਘ ਮਾਣੂੰਕੇ, ਨਗਰ ਪੰਚਾਇਤ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ, ਐਜੂਕੇਟ ਪੰਜਾਬ ਪ੍ਰਾਜੈਕਟ ਦੇ ਖਾਲਸਾ ਸੋਹਣ ਸਿੰਘ ਰੌਂਤਾ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਸਮੇਂ ਕਲੱਬ ਦੇ ਪ੍ਰਧਾਨ ਸ਼ੰਕਰ ਦਾਸ, ਸਾਹਿਤਕਾਰ ਸਾਦਿਕ ਤਖਤੂਪੁਰਾ ਆਸਟਰੇਲੀਆ ਤੇ ਹੌਲਦਾਰ ਗਗਨ ਤਖਤੂਪੁਰਾ ਨੇ ਕਿਹਾ ਕਿ ਕਲੱਬ ਵੱਲੋਂ ਲਾਇਬ੍ਰੇਰੀ ਵੀ ਖੋਲ੍ਹੀ ਜਾਵੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਬੁੱਕ ਸੈਂਟਰ ਵੱਲੋਂ ਲਾਈ ਗਈ ਪ੍ਰਦਰਸ਼ਨੀ ਦੌਰਾਨ ਪਰਮਜੀਤ ਸਿੰਘ ਦੀਵਾਨਾ ਨੇ ਕਿਹਾ ਕਿ ਨੌਜਵਾਨਾਂ ਤੇ ਔਰਤਾਂ ਨੇ ਪੁਸਤਕਾਂ ਖਰੀਦਣ ਵਿੱਚ ਜ਼ਿਆਦਾ ਦਿਲਚਸਪੀ ਦਿਖਾਈ। -ਪੱਤਰ ਪ੍ਰੇਰਕ

Advertisement