ਬਰਨਾਲਾ: ਸਿਹਤ ਵਿਭਾਗ ਵੱਲੋਂ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਡਾ. ਜਸਵੀਰ ਸਿੰਘ ਔਲਖ ਨੇ ਕਿਹਾ ਕਿ ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀਸੀਸੀ ਹਰਜੀਤ ਸਿੰਘ ਨੇ ਪ੍ਰਦੂਸ਼ਿਤ ਹਵਾ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ, ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਈ ਪਰਾਲੀ, ਸੁੱਕੇ ਪੱਤੇ ਅਤੇ ਕੂੜੇ ਨੂੰ ਨਾ ਜਲਾਉਣ, ਪਲਾਸਟਿਕ ਦੇ ਪਦਾਰਥਾਂ ਦਾ ਇਸਤੇਮਾਲ ਨਾ ਕਰਨ ਲਈ ਪ੍ਰੇਰਿਆ। ਗਰਭਵਤੀ ਔਰਤਾਂ, ਬੱਚਿਆਂ, ਬਜ਼ੁਰਗਾਂ, ਦਿਲ, ਫੇਫੜਿਆਂ ਅਤੇ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਵਿਆਕਤੀਆਂ ਨੂੰ ਇਸ ਸਬੰਧੀ ਵੱਧ ਧਿਆਨ ਰੱਖਣਾ ਚਾਹੀਦਾ ਹੈ। -ਨਿੱਜੀ ਪੱਤਰ ਪ੍ਰੇਰਕ