ਨਗਰ ਪੰਚਾਇਤ ਦੀ ਜ਼ਮੀਨ ਤੋਂ ਕਬਜ਼ਾ ਹਟਾਇਆ
ਮਾਨਸਾ ਜ਼ਿਲ੍ਹੇ ਦੀ ਨਗਰ ਪੰਚਾਇਤ ਭੀਖੀ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਖ਼ਿਲਾਫ਼ ਕਾਰਵਾਈ ਕਰਦਿਆਂ ਨਗਰ ਪੰਚਾਇਤ ਦੇ ਅਧਿਕਾਰੀਆਂ ਨੇ ਪੁਲੀਸ ਦੀ ਮੱਦਦ ਨਾਲ ਨਾਜਾਇਜ਼ ਉਸਾਰੀ ਢਾਹ ਦਿੱਤੀ। ਮਾਨਸਾ ਦੇ ਐੱਸ ਡੀ ਐੱਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਪਰਮਜੀਤ...
Advertisement
ਮਾਨਸਾ ਜ਼ਿਲ੍ਹੇ ਦੀ ਨਗਰ ਪੰਚਾਇਤ ਭੀਖੀ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਖ਼ਿਲਾਫ਼ ਕਾਰਵਾਈ ਕਰਦਿਆਂ ਨਗਰ ਪੰਚਾਇਤ ਦੇ ਅਧਿਕਾਰੀਆਂ ਨੇ ਪੁਲੀਸ ਦੀ ਮੱਦਦ ਨਾਲ ਨਾਜਾਇਜ਼ ਉਸਾਰੀ ਢਾਹ ਦਿੱਤੀ। ਮਾਨਸਾ ਦੇ ਐੱਸ ਡੀ ਐੱਮ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮੀ ਨਾਮਕ ਵਿਅਕਤੀ ਜੋ ਕਿ ਐੱਨ ਡੀ ਪੀ ਐੱਸ ਦੇ ਕੇਸ ਤਹਿਤ ਜੇਲ੍ਹ ਵਿਚ ਹੈ, ਨੇ ਨਗਰ ਪੰਚਾਇਤ ਭੀਖੀ ਅਧੀਨ ਇਕ ਛੱਪੜ ਦੀ ਜਗ੍ਹਾ ’ਤੇ ਨਜਾਇਜ਼ ਕਬਜਾ ਕਰਕੇ ਘਰ ਬਣਾਇਆ ਹੋਇਆ ਸੀ। ਉਸ ਨੂੰ ਨਗਰ ਪੰਚਾਇਤ ਵੱਲੋਂ ਕਬਜ਼ਾ ਛੱਡਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਸ ਨੇ ਕਬਜ਼ਾ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਅੱਜ ਨਗਰ ਪੰਚਾਇਤ ਭੀਖੀ ਦੇ ਅਧਿਕਾਰੀਆਂ ਵੱਲੋਂ ਪੁਲੀਸ ਦੀ ਮੱਦਦ ਨਾਜਾਇਜ਼ ਉਸਾਰੀ ਢਾਹ ਦਿੱਤੀ ਗਈ।
Advertisement
Advertisement
