ਖੇਤੀ ਕਾਨੂੰਨਾਂ ਨੂੰ ਧੌਂਸ ਨਾਲ ਲਾਗੂ ਕਰਵਾਉਣਾ ਸੰਵਿਧਾਨ ਦੀ ਘੋਰ ਉਲੰਘਣਾ: ਅਰਸ਼ੀ

ਖੇਤੀ ਕਾਨੂੰਨਾਂ ਨੂੰ ਧੌਂਸ ਨਾਲ ਲਾਗੂ ਕਰਵਾਉਣਾ ਸੰਵਿਧਾਨ ਦੀ ਘੋਰ ਉਲੰਘਣਾ: ਅਰਸ਼ੀ

ਪਰਮਜੀਤ ਸਿੰਘ
ਫਾਜ਼ਿਲਕਾ 19 ਅਕਤੂਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਮਾਰੂ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਰੇਲ ਰੋਕੂ ਅੰਦੋਲਨ ਤਹਿਤ ਫਾਜ਼ਿਲਕਾ ਰੇਲਵੇ ਸਟੇਸ਼ਨ ’ਤੇ ਲੱਗੇ ਕਿਸਾਨਾਂ ਦੇ ਪੱਕੇ ਮੋਰਚੇ ਦੇ 19ਵੇਂ ਦਿਨ ਅੱਜ ਧਰਨਾਕਾਰੀਆਂ ਨੂੰ ਸੰਬੋਧਨ ਕਰਨ ਲਈ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਦੇਸ਼ ਦੀ 80 ਪ੍ਰਤੀਸ਼ਤ ਅਬਾਦੀ ਦੇ ਵਿਰੋਧ ਵਿੱਚ ਹਨ ਅਤੇ ਇਸ ਨਾਲ ਸਮੁੱਚੇ ਦੇਸ਼ ਦਾ ਕਾਰੋਬਾਰ ਤਹਿਸ ਨਹਿਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਜਦੋਂ ਵੀ ਜ਼ਾਲਮਾਂ ਨੇ ਪੰਜਾਬ ਦੀ ਅਣਖ ਨੂੰ ਵੰਗਾਰਿਆ ਹੈ ਤਾਂ ਪੰਜਾਬੀਆਂ ਨੇ ਇਸਦਾ ਮੋੜਵਾਂ ਜਵਾਬ ਦਿੱਤਾ ਹੈ ਅਤੇ ਸਾਨੂੰ ਪੂਰਾ ਯਕੀਨ ਹੈ ਕਿ ਜਿੱਤ ਸਾਡੀ ਹੋਵੇਗੀ। ਸੀ.ਪੀ.ਆਈ. ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਦੱਸਿਆ ਕਿ ਦੇਸ਼ ਦੇ ਸੰਵਿਧਾਨ ਵਿੱਚ ਦਰਜ ਹੈ ਕਿ ਖੇਤੀ ਨਾਲ ਸੰਬੰਧਤ ਵਿਸ਼ਿਆਂ ਤੇ ਕਾਨੂੰਨ ਬਣਾਉਣ ਦਾ ਹੱਕ ਸਿਰਫ ਤੇ ਸਿਰਫ ਰਾਜ ਸਰਕਾਰਾਂ ਦਾ ਹੈ ਪਰ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਬਣਾ ਕੇ ਸੰਵਿਧਾਨ ਦੀ ਘੋਰ ਉਲੰਘਣਾ ਕੀਤੀ ਗਈ ਹੈ ਅਤੇ ਅਸੀਂ ਇਸ ਤਰ੍ਹਾਂ ਦੇ ਹਮਲੇ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਗੇ। ਉਨ੍ਹਾਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਵਿੱਚ ਹਮੇਸ਼ਾ ਉਨ੍ਹਾਂ ਦੇ ਨਾਲ ਖੜੀ ਹੈ ਜਦੋਂ ਤੱਕ ਇਹ ਲੜਾਈ ਜਿੱਤੀ ਨਹੀਂ ਜਾਂਦੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All