ETT 5994 Unemployed Teachers ਵੱਲੋਂ ਸੰਘਰਸ਼ ਦੀ ਚਿਤਾਵਨੀ
ਈ ਟੀ ਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ 3 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ 2994 ਬੈਕਲਾਗ ਭਰਤੀ ਪ੍ਰਕਿਰਿਆ ਬਾਰੇ ਕੋਈ ਢੁੱਕਵਾਂ ਫ਼ੈਸਲਾ ਨਾ ਕੀਤਾ ਗਿਆ, ਤਾਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ...
ਈ ਟੀ ਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ 3 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ 2994 ਬੈਕਲਾਗ ਭਰਤੀ ਪ੍ਰਕਿਰਿਆ ਬਾਰੇ ਕੋਈ ਢੁੱਕਵਾਂ ਫ਼ੈਸਲਾ ਨਾ ਕੀਤਾ ਗਿਆ, ਤਾਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਧਰਨਾ ਦਿੱਤਾ ਜਾਵੇਗਾ। ਯੂਨੀਅਨ ਆਗੂਆਂ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਮੀਟਿੰਗ ਕਰਕੇ ਸੰਘਰਸ਼ ਤਿੱਖਾ ਕਰਨ ਦੀ ਰੂਪ-ਰੇਖਾ ਉਲੀਕੀ ਗਈ। ਆਗੂਆਂ ਨੇ ਦੱਸਿਆ ਕਿ 5994 ਈ ਟੀ ਟੀ ਭਰਤੀ ਦਾ ਨੋਟੀਫਿਕੇਸ਼ਨ ਸਾਲ 2022 ਵਿੱਚ ਜਾਰੀ ਹੋਇਆ ਸੀ, ਜਿਸ ਤਹਿਤ ਤਕਰੀਬਨ 3000 ਉਮੀਦਵਾਰਾਂ ਨੂੰ ਨਿਯੁਕਤੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪਰ ਬਾਕੀ ਰਹਿੰਦੇ 2994 ਬੈਕਲਾਗ ਉਮੀਦਵਾਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ।
ਉਨ੍ਹਾਂ ਕਿਹਾ ਕਿ ਕਈ ਉਮੀਦਵਾਰ ਚਾਰ-ਚਾਰ ਪੇਪਰ ਪਾਸ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਨਿਯੁਕਤੀ ਦੀ ਉਡੀਕ ਕਰ ਰਹੇ ਹਨ। ਉਹ ਲਗਾਤਾਰ ਬੈਕਲਾਗ ਭਰਤੀ ਤੁਰੰਤ ਸ਼ੁਰੂ ਕਰਨ ਦੀ ਮੰਗ ਕਰ ਰਹੈ ਹਨ। ਮੀਟਿੰਗ ਵਿੱਚ ਡਾ. ਪਰਵਿੰਦਰ ਸਿੰਘ ਲੋਹਰਿਆ, ਕੁਲਵਿੰਦਰ ਸਾਮਾ, ਸਰਬਜੀਤ ਪਿੰਡੀ, ਅਰਸ਼ ਬਠਿੰਡਾ, ਮਾਇਨਾ, ਰਿਤੇਸ਼, ਸ਼ੁਭ, ਕਾਜਲ, ਦੇਵਮ ਤੇ ਹੋਰ ਹਾਜ਼ਰ ਸਨ।

