ਹਾਦਸੇ ਵਿੱਚ ਈਟੀਟੀ ਅਧਿਆਪਕ ਦੀ ਮੌਤ

ਹਾਦਸੇ ਵਿੱਚ ਈਟੀਟੀ ਅਧਿਆਪਕ ਦੀ ਮੌਤ

ਸੰਦੀਪ ਕੁਮਾਰ ਦੀ ਫਾਈਲ ਫੋਟੋ।

ਪੱਤਰ ਪ੍ਰੇਰਕ

ਫਾਜ਼ਿਲਕਾ, 12 ਅਪਰੈਲ

ਪਿੰਡ ਕਮਾਲ ਵਾਲਾ ਵਿੱਚ ਡਿਊਟੀ ’ਤੇ ਜਾ ਰਹੇ ਇੱਕ ਈਟੀਟੀ ਅਧਿਆਪਕ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। 

 ਸਿਵਲ ਹਸਪਤਾਲ ਫਾਜ਼ਿਲਕਾ ’ਚ ਸੰਦੀਪ ਕੁਮਾਰ ਵਾਸੀ ਰਾਧਾ ਸਵਾਮੀ ਕਲੋਨੀ ਫਾਜ਼ਿਲਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਦੀਪ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਕਮਾਲ ਵਾਲਾ ਵਿੱਚ ਬਤੌਰ ਈ.ਟੀ.ਟੀ. ਅਧਿਆਪਕ ਤਾਇਨਾਤ ਸੀ ਅਤੇ ਅੱਜ ਸਵੇਰੇ ਉਹ ਘਰ ਤੋਂ ਮੋਟਰਸਾਈਕਲ ‘ਤੇ ਸਕੂਲ ਆਪਣੀ ਡਿਊਟੀ ‘ਤੇ ਜਾ ਰਿਹਾ ਸੀ ਕਿ ਲਗਭਗ 8.00 ਵਜੇ ਪੱਕੀ ਨਹਿਰ ਕੋਲ ਪਿੰਡ ਸਜਰਾਣਾ ਅਤੇ ਕਮਾਲ ਵਾਲਾ ਦੇ ਵਿਚਕਾਰ ਉਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। 

 ਮੌਕੇ ’ਤੇ ਹਾਜ਼ਰ ਲੋਕਾਂ ਵੱਲੋਂ ਉਸਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ ਰਖਵਾਇਆ ਗਿਆ ਹੈ।  

ਟਰੈਕਟਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਸ਼ਹਿਣਾ: ਕਸਬਾ ਸ਼ਹਿਣਾ ਵਿੱਚ ਵਿਧਾਤਾ ਰੋਡ ’ਤੇ ਇੱਕ ਨੌਜਵਾਨ ਬਲਵੀਰ ਸਿੰਘ ਪੁੱਤਰ ਬਿੱਲੂ ਸਿੰਘ ਦੀ ਟਰੈਕਟਰ ਥੱਲੇ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ ਸ਼ਾਮ ਸਮੇਂ ਆਪਣੇ ਪਿੰਡ ਸਥਿਤ ਰਿਹਾਇਸ਼ ’ਤੇ ਆ ਰਿਹਾ ਸੀ ਅਤੇ ਟਰੈਕਟਰ ਚਲਾਉਂਦੇ ਸਮੇਂ ਅਚਾਨਕ ਹੀ ਅਟੈਕ ਆਉਣ ਕਾਰਨ ਉਹ ਟਰੈਕਟਰ ਤੋਂ ਡਿੱਗ ਪਿਆ ਅਤੇ ਟਰੈਕਟਰ ਉਸ ਉਪਰੋਂ ਦੀ ਲੰਘ ਗਿਆ। ਕਾਂਗਰਸ ਕਮੇਟੀ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ, ਸਰਪੰਚ ਮਲਕੀਤ ਕੌਰ ਕਲਕੱਤਾ ਅਤੇ ਸਮੁੱਚੀ ਗ੍ਰਾਮ ਪੰਚਾਇਤ ਸ਼ਹਿਣਾ ਨੇ ਬਲਵੀਰ ਸਿੰਘ ਦੀ ਦੁੱਖਦਾਈ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਮ੍ਰਿਤਕ ਬਲਵੀਰ ਸਿੰਘ ਦਾ ਅੱਜ ਸੇਜਲ ਅੱਖਾਂ ਨਾਲ ਸ਼ਹਿਣਾ ਵਿੱਚ ਸਸਕਾਰ ਕਰ ਦਿੱਤਾ ਗਿਆ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All