ਗੁਰੂ ਕਾਸ਼ੀ ਸਕੂਲ ’ਚ ਸਮਾਗਮ
ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿੱਚ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਕੌਮੀ ਗੀਤ ਨਾਲ ਹੋਈ। ਇਸ ਉਪਰੰਤ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ।...
Advertisement
ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿੱਚ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਕੌਮੀ ਗੀਤ ਨਾਲ ਹੋਈ। ਇਸ ਉਪਰੰਤ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਸਕੂਲ ਦੇ ਐੱਨਸੀਸੀ ਯੂਨਿਟ ਦੇ ਕੈਡਿਟਸ ਨੇ ਪਰੇਡ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਬੱਚਿਆਂ ਤੇ ਸਟਾਫ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਪ੍ਰਿੰਸੀਪਲ ਰਮਨ ਕੁਮਾਰ ਨੇ ਸਮਾਗਮ ਦੌਰਾਨ ਸਹਿਯੋਗ ਲਈ ਬੱਚਿਆਂ ਤੇ ਸਟਾਫ ਦਾ ਧੰਨਵਾਦ ਕੀਤਾ।
Advertisement
Advertisement
×