ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ
ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਦਸ਼ਮੇਸ਼ ਸੀਨੀਸਰ ਸੈਕੰਡਰੀ ਸਕੂਲ ਵਿੱਚ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵਿਤਾਵਾਂ, ਕਵੀਸ਼ਰੀ ਅਤੇ ਢਾਡੀ ਵਾਰਾਂ ਗਾਇਨ ਕਰਕੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ...
Advertisement
ਖੇਤਰ ਦੇ ਪਿੰਡ ਚੋਰਮਾਰ ਖੇੜਾ ਦੇ ਦਸ਼ਮੇਸ਼ ਸੀਨੀਸਰ ਸੈਕੰਡਰੀ ਸਕੂਲ ਵਿੱਚ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਕਵਿਤਾਵਾਂ, ਕਵੀਸ਼ਰੀ ਅਤੇ ਢਾਡੀ ਵਾਰਾਂ ਗਾਇਨ ਕਰਕੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ ਅਤੇ ਵੱਖ ਵੱਖ ਇਤਿਹਾਸਕ ਪ੍ਰਦਰਸ਼ਨੀਆਂ ਲਗਾ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਗੁਰਪਾਲ ਸਿੰਘ ਨੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਧੰਨਵਾਦ ਕੀਤਾ।
Advertisement
Advertisement
