ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਵਿੱਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ। ਇਸ ਮੌਕੇ ਬਾਬਾ ਰਵਿਦਾਸ ਅਤੇ ਉਨ੍ਹਾਂ ਦੇ ਰਾਗੀ ਜਥੇ ਹਰਦਿਆਲ ਸਿੰਘ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤ...
Advertisement
ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਵਿੱਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ। ਇਸ ਮੌਕੇ ਬਾਬਾ ਰਵਿਦਾਸ ਅਤੇ ਉਨ੍ਹਾਂ ਦੇ ਰਾਗੀ ਜਥੇ ਹਰਦਿਆਲ ਸਿੰਘ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ।ਸਮੁੱਚੇ ਸਮਾਗਮ ਵਿੱਚ ਪਿੰਡ ਦੇ ਸਮੁੱਚੇ ਲੋਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਪਿੰਡ ਵਾਸੀਆਂ ਨੇ ਪ੍ਰੇਮ ਅਤੇ ਸਤਿਕਾਰ ਨਾਲ ਤਨੋਂ-ਮਨੋਂ ਸੇਵਾ ਕੀਤੀ। ਬਾਬਾ ਜੀਵਨ ਸਿੰਘ ਯਾਦਗਾਰ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ। ਭੋਗ ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ।
Advertisement
Advertisement