ਜੀਵਨ ਮੱਲ ਸਕੂਲ ’ਚ ਸਮਾਗਮ ਕਰਵਾਇਆ
ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਿਟੀ ਮੁਹਾਲੀ ਦੇ ਐਕਸ਼ਨ ਪਲਾਨ ਅਨੁਸਾਰ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿੱਚ ਨੈਸ਼ਨਲ ਲੀਗਲ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਜੋਸ਼ਨ ਨੇ ਕੀਤੀ। ਇਸ ਸਮਾਗਮ ਵਿੱਚ ਮੁੱਖ ਬੁਲਾਰੇ...
Advertisement
ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਿਟੀ ਮੁਹਾਲੀ ਦੇ ਐਕਸ਼ਨ ਪਲਾਨ ਅਨੁਸਾਰ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿੱਚ ਨੈਸ਼ਨਲ ਲੀਗਲ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਜੋਸ਼ਨ ਨੇ ਕੀਤੀ। ਇਸ ਸਮਾਗਮ ਵਿੱਚ ਮੁੱਖ ਬੁਲਾਰੇ ਵਜੋਂ ਐਡਵੋਕੇਟ ਨਵਦੀਪ ਸਿੰਘ ਕਰੀਰ ਸਿਵਲ ਕੋਰਟ ਜ਼ੀਰਾ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨ ਦੀ ਪਰਿਭਾਸ਼ਾ, ਕਾਨੂੰਨੀ ਨੁਕਤੇ ਅਤੇ ਨਿਆਂ ਲੈਣ ਬਾਰੇ ਜਾਗਰੂਕ ਕੀਤਾ। ਲੀਗਲ ਲਿਟਰੇਸੀ ਦੇ ਨੋਡਲ ਇੰਚਾਰਜ ਲੈਕਚਰਾਰ ਨਵੀਨ ਸਚਦੇਵਾ ਨੇ ਦੱਸਿਆ ਕਿ ਬੱਚਿਆਂ ਵਿੱਚ ਲੀਗਲ ਸਰਵਿਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ,ਜਿਸ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Advertisement
Advertisement
