‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਮਾਗਮ
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਅੱਜ ਇੱਥੇ ਤਾਜ ਪੈਲੇਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ। ਸਮਾਗਮ ਵਿੱਚ ਕੈਬਨਿਟ ਮੰਤਰੀ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਅੱਜ ਇੱਥੇ ਤਾਜ ਪੈਲੇਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲਕ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ। ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਵਿਧਾਇਕ ਸੇਖੋਂ ਗੁਰਦਿੱਤ ਸਿੰਘ ਸੇਖੋਂ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਵਿੱਚ ਪਰਵਾਸੀ ਸਾਹਿਤਕਾਰ ਸੰਤੋਖ ਮਿਨਹਾਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਬਜ਼ੁਰਗਾਂ ਲਈ ਸ਼ੁਰੂ ਕੀਤੀ ‘ਸਾਡਾ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਵਿੱਚ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਮੁਫ਼ਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਤ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਬਜ਼ਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਿਰਫ ਘਰ ਦਾ ਹੀ ਨਹੀਂ ਬਲਕਿ ਸਮਾਜ ਦਾ ਵੀ ਮਾਣ ਹਨ। ਕੈਂਪ ਵਿੱਚ 1300 ਦੇ ਕਰੀਬ ਬਜ਼ੁਰਗਾਂ ਦੀ ਰਜਿਸਟੇਰਸ਼ਨ ਕਰਕੇ ਉਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡਾਂ ਤੋਂ ਇਲਾਵਾ ਜ਼ਰੂਰਤਮੰਦ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ 53 ਮੁਫ਼ਤ ਵ੍ਹੀਲ ਚੇਅਰਾਂ ਅਤੇ ਟ੍ਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਐੱਸ ਡੀ ਐੱਮ ਅਮਨਦੀਪ, ਸਿਵਲ ਸਰਜਨ ਡਾ. ਚੰਦਰ ਸ਼ੇਖਰ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਆਦਿ ਹਾਜ਼ਰ ਸਨ।

