ਪੱਤਰ ਪ੍ਰੇਰਕ
ਸ਼ਹਿਣਾ, 11 ਜੁਲਾਈ
ਸਿਹਤ ਵਿਭਾਗ, ਗ੍ਰਾਮ ਪੰਚਾਇਤ ਅਤੇ ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵੱਲੋਂ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸਿਹਤ ਵਿਭਾਗ ਦੇ ਐਸ.ਆਈ. ਜਗਦੇਵ ਸਿੰਘ, ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਵਧਦੀ ਆਬਾਦੀ ਦੇ ਦੁਰਪ੍ਰਭਾਵ ਨਜ਼ਰ ਆਉਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਕਿਹਾ ਕਿ ਵਧਦੀ ਆਬਾਦੀ ਨਾਲ ਭੋਜਨ ਦੀ ਸਮੱਸਿਆ ਖੜ੍ਹੀ ਹੋਵੇਗੀ। ਆਰਪੀ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ ਨੇ ਵਿਸ਼ਵ ਆਬਾਦੀ ਦਿਵਸ ਬਾਰੇ ਦੱਸਿਆ।
ਭਾਈਰੂਪਾ (ਪੱਤਰ ਪ੍ਰੇਰਕ): ਪਿੰਡ ਫੂਲੇਵਾਲਾ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਵਿਸ਼ਵ ਦੇ ਸਾਧਨਾਂ ਅਤੇ ਅਨੁਪਾਤ ਅਨੁਸਾਰ ਸਾਡੀ ਆਬਾਦੀ ਸਿਰਫ਼ ਵੀਹ ਕਰੋੜ ਹੋਣੀ ਚਾਹੀਦੀ ਸੀ ਤਾਂ ਭਾਰਤ ਵੀ ਵਿਕਸਤ ਦੇਸ਼ਾਂ ਵਿੱਚ ਸ਼ਾਮਿਲ ਹੁੰਦਾ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਹਰਮਲ ਸਿੰਘ ਵੀ ਹਾਜ਼ਰ ਸਨ।
ਧਨੌਲਾ (ਪੱਤਰ ਪ੍ਰੇਰਕ): ਬਲਾਕ ਧਨੌਲਾ ਵਿਚ ਵਿਸ਼ਵ ਆਬਾਦੀ ਦਿਵਸ ਤੇ ਲੋਕਾਂ ਨੂੰ ਜਾਗਰੂਕ ਕਰਦਿਆਂ ਵਧਦੀ ਹੋਈ ਆਬਾਦੀ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਐਜੂਕੇਟਰ ਬਲਰਾਜ ਸਿੰਘ ਕਾਲੇਕੇ ਨੇ ਕਿਹਾ ਕਿ ਲੋਕਾਂ ਨੂੰ ਆਬਾਦੀ ਦੇ ਵਾਧੇ ਕਾਰਨ ਹੋਣ ਵਾਲੇ ਖ਼ਤਰਿਆਂ ਪ੍ਰਤੀ ਸੁਚੇਤ ਕੀਤਾ ਗਿਆ। ਇਸ ਮੌਕੇ ਡਾ. ਸਤਵੰਤ ਸਿੰਘ ਔਜਲਾ ਨੇ ਕਿਹਾ ਕਿ ਜਨਸੰਖਿਆ ਵਧਣ ਦਾ ਵੱਡਾ ਕਾਰਨ ਗ਼ਰੀਬੀ ਅਤੇ ਅਨਪੜ੍ਹਤਾ ਵੀ ਹਨ। ਇਸ ਮੌਕੇ ਜਗਰਾਜ ਸਿੰਘ ਪਰਮਿੰਦਰ ਸਿੰਘ ਦਰਸ਼ਪ੍ਰੀਤ ਸਿੰਘ ਰਮਨਦੀਪ ਸਿੰਘ ਮਨਜਿੰਦਰ ਕੌਰ ਡਾ. ਨਵਨੀਤ ਕੌਰ ਵੀ ਹਾਜ਼ਰ ਸਨ।