ਬਰੇਟਾ: ਪਿੰਡ ਕਿਸ਼ਨਗੜ੍ਹ ਸਥਿਤ ਹੋਲੀ ਹਾਰਟ ਸਕੂਲ ਵਿੱਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਲਾਉਣ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਆਸਰਾ ਫਾਊਂਡੇਸ਼ਨ ਤੇ ਹੋਲੀ ਹਾਰਟ ਸਕੂਲ ਦੇ ਪ੍ਰਿੰਸੀਪਲ ਰਣਜੀਤ ਕੌਰ ਆਦਿ ਦਾ ਸਹਿਯੋਗ ਰਿਹਾ। ਇਸ ਦੌਰਾਨ ਲਗਪਗ 200 ਦੇ ਕਰੀਬ ਲੋਕਾਂ ਦੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। -ਪੱਤਰ ਪ੍ਰੇਰਕ