ਭਗਤਾ ਭਾਈ: ਪ੍ਰੈੱਸ ਕਲੱਬ ਭਗਤਾ ਭਾਈ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਸਥਾਨਕ ਗੁਰਦੁਆਰਾ ਮਹਿਲ ਸਾਹਿਬ ਵਿਖੇ ਸਰਵੇਸ ਦਿਵਿਆ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਉਦਘਾਟਨ ਡਾ. ਦਰਪਣ ਆਹਲੂਵਾਲੀਆ (ਆਈ.ਪੀ.ਐੱਸ.) ਨੇ ਕੀਤਾ ਜਦਕਿ ਮੁੱਖ ਮਹਿਮਾਨ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਸਨ। ਕੈਂਪ ‘ਚ ਡਾ. ਅਨੀਸ਼ ਭਾਟੀਆ (ਕੈਂਸਰ ਸਰਜਨ), ਡਾ. ਗੌਰਵ ਜੈਨ, ਡਾ. ਮੋਨਿਕਾ ਜੈਨ ਤੇ ਡਾ. ਦਲੇਰ ਸਿੰਘ ਸੰਧੂ ਨੇ 350 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਪ੍ਰੈੱਸ ਕਲੱਬ ਵੱਲੋਂ ਪ੍ਰਮੁੱਖ ਸ਼ਖਸੀਅਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਵੀਰਪਾਲ ਭਗਤਾ ਨੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ