ਬਰਨਾਲਾ: ਸਿਹਤ ਵਿਭਾਗ ਵੱਲੋਂ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ’ਚ ਸਿਵਲ ਹਸਪਤਾਲ, ਸੀਐੱਚਸੀ, ਪੀਐੱਚਸੀ ਪੱਧਰ ’ਤੇ ਦੋ ਰੋਜ਼ਾ ਕੈਂਪ ਗਰਭਵਤੀ ਔਰਤਾਂ ਲਈ ਲਗਾਏ ਗਏ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕੈਂਪਾਂ ਦੌਰਾਨ ਮਾਹਿਰ ਡਾਕਟਰ, ਮੈਡੀਕਲ ਅਫਸਰਾਂ ਅਤੇ ਸਿਹਤ ਕਰਮਚਾਰੀਆਂ ਨੇ ਗਰਭਵਤੀ ਔਰਤਾਂ ਦਾ ਮੈਡੀਕਲ ਚੈੱਕਅਪ, ਟੈਸਟ, ਮੁਫਤ ਦਵਾਈਆਂ ਤੇ ਗਰਭਵਤੀ ਔਰਤਾਂ ਦਾ ਕਰੋਨਾ ਵਿਰੁੱਧ ਟੀਕਾਕਰਨ ਕੀਤਾ। ਇਸ ਮੌਕੇ 703 ਗਰਭਵਤੀ ਔਰਤਾਂ ਦਾ ਮੁਫਤ ਮੈਡੀਕਲ ਚੈੱਕਅਪ ਕੀਤਾ ਗਿਆ ਤੇ 98 ਗਰਭਵਤੀ ਔਰਤਾਂ ਦਾ ਮੁਫਤ ਅਲਟਰਾਸਾਊਂਡ ਕੀਤਾ ਗਿਆ। -ਖੇਤਰੀ ਪ੍ਰਤੀਨਿਧ