ਪੱਤਰ ਪ੍ਰੇਰਕ
ਮਾਨਸਾ, 7 ਮਈ
ਜ਼ਿਲ੍ਹੇ ਦੇ ਇੱਕੋ-ਇੱਕ ਆਈਸੀਐੱਸਈ ਅਤੇ ਆਈਐੱਸਸੀ ਬੋਰਡ ਨਾਲ ਸਬੰਧਤ ਦਿ ਰੈਨੇਸਾਂ ਸਕੂਲ ਮਾਨਸਾ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਚੇਅਰਮੈਨ ਡਾ. ਅਵਤਾਰ ਸਿੰਘ ਨੇ ਦੱਸਿਆ ਕਿ 10ਵੀਂ ਜਮਾਤ ਦੇ ਬੱਚਿਆਂ ’ਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਪੰਜ ਵਿਦਿਆਰਥੀਆਂ ਨੇ ਪ੍ਰਾਪਤ ਕੀਤੀਆਂ, ਜਿਨ੍ਹਾਂ ਵਿੱਚੋਂ ਰਾਜਿੰਦਰ ਸਿੰਘ ਨੇ 93 ਫ਼ੀਸਦੀ, ਜੀਵਾਂਸ਼ ਸਿੰਗਲਾ ਨੇ 93 ਫ਼ੀਸਦੀ, ਬਿਪਨਜੋਤ ਸਿੰਘ ਨੇ 92 ਫ਼ੀਸਦੀ, ਮਹਿਕਪ੍ਰੀਤ ਕੌਰ ਨੇ 92 ਫ਼ੀਸਦੀ ਅਤੇ ਸੁਖਮਨਪ੍ਰੀਤ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ।
ਉਨ੍ਹਾਂ ਦੱਸਿਆ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਹਰਸੀਨ ਕੌਰ ਨੇ 93 ਫ਼ੀਸਦੀ, ਮਨਦੀਪ ਕੌਰ ਨੇ 92 ਫ਼ੀਸਦੀ ਅਤੇ ਹਰਨੂਰਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਦੱਸਿਆ ਕਿ ਨਤੀਜੇ ਦੌਰਾਨ ਇਹ ਗੱਲ ਵਿਸ਼ੇਸ਼ ਰਹੀ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬੀ ’ਚ ਸਭ ਤੋਂ ਵੱਧ ਅੰਕ ਪ੍ਰਾਪਤ ਕੀਤੇ। ਪ੍ਰਿੰਸੀਪਲ ਰਵਿੰਦਰ ਵੋਹਰਾ ਅਤੇ ਅਕਾਦਮਿਕ ਡਾਇਰੈਕਟਰ ਰਾਕੇਸ਼ ਕੁਮਾਰ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਨਿਊ ਪੈਰਾਡਾਈਜ਼ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਜ਼ੀਰਾ: ਆਈਸੀਐੱਸਈ ਕੌਂਸਲ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ ਜੈਸਮੀਨ ਕੌਰ ਨੇ ਪਹਿਲਾ, ਐਸ਼ਦੀਪ ਕੌਰ ਨੇ ਦੂਸਰਾ, ਵਿਵੇਕ ਗੋਗਾ ਪੁੱਤਰ ਮੰਗਲ ਸਿੰਘ ਨੇ ਤੀਸਰਾ, ਬਲਰਾਜ ਸਿੰਘ ਨੇ ਚੌਥਾ ਅਤੇ ਪਰਵੀਨ ਕੌਰ ਨੇ ਪੰਜਵਾਂ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਸਿੰਪਲ ਠਾਕੁਰ ਤੇ ਐੱਮਡੀ ਜਸਪ੍ਰੀਤ ਕੌਰ ਢਿੱਲੋਂ ਵੱਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ’ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼ਾਨਦਾਰ ਨਤੀਜੇ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ। -ਪੱਤਰ ਪ੍ਰੇਰਕ