ਬਾਲ ਉਤਸਵ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਜ਼ਿਲ੍ਹਾ ਬਾਲ ਭਲਾਈ ਪਰਿਸ਼ਦ ਵੱਲੋਂ ਬਾਲ ਉਤਸਵ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਸਕੂਲਾਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਡਾਂਸ, ਸੋਲੋ ਗੀਤ, ਸਮੂਹ ਗੀਤ, ਰੰਗੋਲੀ, ਪੋਸਟਰ ਮੇਕਿੰਗ, ਕਾਰਡ ਮੇਕਿੰਗ, ਫੈਂਸੀ ਡਰੈੱਸ ਅਤੇ ਦੇਸ਼ ਭਗਤੀ ਦੇ ਗੀਤ ਸ਼ਾਮਲ ਸਨ।...
ਜ਼ਿਲ੍ਹਾ ਬਾਲ ਭਲਾਈ ਪਰਿਸ਼ਦ ਵੱਲੋਂ ਬਾਲ ਉਤਸਵ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਸਕੂਲਾਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਡਾਂਸ, ਸੋਲੋ ਗੀਤ, ਸਮੂਹ ਗੀਤ, ਰੰਗੋਲੀ, ਪੋਸਟਰ ਮੇਕਿੰਗ, ਕਾਰਡ ਮੇਕਿੰਗ, ਫੈਂਸੀ ਡਰੈੱਸ ਅਤੇ ਦੇਸ਼ ਭਗਤੀ ਦੇ ਗੀਤ ਸ਼ਾਮਲ ਸਨ। ਭਗਤ ਪਬਲਿਕ ਸਕੂਲ ਸੰਤਨਗਰ ਦੇ ਬੱਚਿਆਂ ਨੇ ਗਰੁੱਪ ਡਾਂਸ ਮੁਕਾਬਲੇ ਵਿੱਚ ਪਹਿਲਾ ਅਤੇ ਵਨ ਐਕਟ ਪਲੇਅ ਵਿੱਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀਆਂ ਕੁੜੀਆਂ ਨੇ ਗਰੁੱਪ ਗੀਤ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਕੁੜੀਆਂ ਨੇ ਡਾਂਸ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪਹੁੰਚਣ ਤੇ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਨਵਪ੍ਰੀਤ ਸਿੰਘ ਭੰਗੂ ਨੇ ਬੱਚਿਆਂ ਦਾ ਸਨਮਾਨ ਕੀਤਾ। ਪ੍ਰਿੰਸੀਪਲ ਇਨ੍ਹਾਂ ਮੁਕਾਬਲਿਆਂ ਲਈ ਬੱਚਿਆਂ ਦੀ ਤਿਆਰੀ ਕਰਵਾਉਣ ਵਾਲੇ ਸਕੂਲ ਦੇ ਸੰਗੀਤ ਅਧਿਆਪਕਾਂ ਗੁਰਭਜਨ ਸਿੰਘ ਬੋਪਾਰਾਏ, ਮੋਨਿੰਦਰ ਪਾਲ ਸਿੰਘ, ਕੁਲਵੰਤ ਸਿੰਘ, ਲਖਬੀਰ ਸਿੰਘ ਅਤੇ ਹਰਵਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ।

