ਜੇਐੱਨਜੇ ਡੀਏਵੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਇਥੇ ਜੇਐੱਨਜੇ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਡੀਏਵੀ ਸਕੂਲਾਂ ਦੀਆਂ ਖੇਡਾਂ ਦੇ ਕਲੱਸਟਰ ਪੱਧਰ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਬਾਕਸਿੰਗ ਵਿੱਚ 43 ਗੋਲਡ, ਕੁਸ਼ਤੀ ਵਿੱਚ 9...
Advertisement
ਇਥੇ ਜੇਐੱਨਜੇ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਖਿਡਾਰੀਆਂ ਨੇ ਡੀਏਵੀ ਸਕੂਲਾਂ ਦੀਆਂ ਖੇਡਾਂ ਦੇ ਕਲੱਸਟਰ ਪੱਧਰ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਬਾਕਸਿੰਗ ਵਿੱਚ 43 ਗੋਲਡ, ਕੁਸ਼ਤੀ ਵਿੱਚ 9 ਗੋਲਡ, ਤਾਈਕਵਾਡੋਂ ਵਿੱਚ 11 ਗੋਲਡ, ਕਰਾਟੇ ਮੁਕਾਬਲਿਆਂ ਵਿੱਚ 5 ਗੋਲਡ ਅਤੇ ਰੋਲਰ ਸਕੇਟਿੰਗ ਵਿੱਚ 1 ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਕ੍ਰਿਕੇਟ ਅੰਡਰ -14 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਚੈੱਸ ਵਿੱਚ ਅੰਡਰ -17 ਤੇ ਅੰਡਰ-19 ਉਮਰ ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਅਤੇ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਅਕਤੂਬਰ ਵਿਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਲਗਭਗ 100 ਖਿਡਾਰੀ ਡੀਏਵੀ ਸਕੂਲਾਂ ਦੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣਗੇ।
Advertisement
Advertisement
×