ਪੱਤਰ ਪ੍ਰੇਰਕ
ਨਥਾਣਾ, 18 ਮਾਰਚ
ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ ਤਹਿਤ ਇੱਥੇ ਰੈਲੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਰਾਜ ਕਰ ਰਹੀ ਅਤੇ ਰਾਜ ਪ੍ਰਾਪਤੀ ਦੀਆਂ ਚਾਹਵਾਨ ਸਾਰੀਆਂ ਸਿਆਸੀ ਪਾਰਟੀਆਂ ਦੀ ਕਮਾਨ ਦਿੱਲੀ ਤੋਂ ਚੱਲਦੀ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ-ਇੱਕ ਅਜਿਹੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਭਲੇ ਖਾਤਰ ਲਗਾਤਾਰ ਕੰਮ ਕਰ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ ਬਚਾਓ ਯਾਤਰਾ ਤਹਿਤ ਹੁਣ ਤੱਕ 30 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿਕਾਸ ’ਚ ਸ਼੍ਰੋਮਣੀ ਅਕਾਲੀ ਦਲ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਭਵਿੱਖ ਵਿੱਚ ਅਕਾਲੀ ਦਲ ਨੂੰ ਸਹਿਯੋਗ ਦੇਣ ਤਾਂ ਸੂਬੇ ਦਾ ਸਰਬ ਪੱਖੀ ਵਿਕਾਸ ਹੋ ਸਕੇਗਾ।