ਭਗਤਾ ਭਾਈ: ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਨੇ ਸ਼ੋਕ ਮੀਟਿੰਗ ਕਰਕੇ ਜਸਮੇਲ ਕੌਰ ਬਰਗਾੜੀ (ਲੈਕਚਰਾਰ ਪੋਲਿਟੀਕਲ ਸਾਇੰਸ) ਦੇ ਅਚਨਚੇਤੀ ਚਲਾਣੇ ’ਤੇ ਜਾਣ ਉੱਤੇ ਦੁੱਖ ਪ੍ਰਗਟ ਕੀਤਾ ਹੈ। ਕਾਲਜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਲੈਕਚਰਾਰ ਜਸਮੇਲ ਕੌਰ ਬਰਗਾੜੀ ਇਸ ਸੰਸਥਾ ਨਾਲ ਪਿਛਲੇ 12-13 ਸਾਲਾਂ ਤੋਂ ਜੁੜੇ ਹੋਏ ਸਨ ਅਤੇ ਉਨ੍ਹਾਂ ਨੇ ਇਸ ਅਦਾਰੇ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਮਿਹਨਤ ਨਾਲ ਕੰਮ ਕੀਤਾ। ਉਨ੍ਹਾਂ ਦਾ ਘਾਟਾ ਪੂਰਿਆ ਨਹੀਂ ਜਾ ਸਕਦਾ। ਇਸ ਮੌਕੇ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਨੇ ਮੌਨ ਧਾਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। -ਪੱਤਰ ਪ੍ਰੇਰਕ