ਪੱਤਰ ਪ੍ਰੇਰਕ
ਮਹਿਲ ਕਲਾਂ, 13 ਮਾਰਚ
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਪਿੰਡ ਛੀਨੀਵਾਲ ਕਲਾਂ ਵੱਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ 12ਵਾਂ ਸਾਲਾਨਾ ਮੁਫਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਡਾ. ਰੁਪੇਸ਼ ਸਿੰਗਲਾ ਅਤੇ ਰਾਜਿੰਦਰ ਸਿੰਘ ਛੀਨੀਵਾਲ ਵੱਲੋਂ ਕੀਤਾ ਗਿਆ।
ਇਸ ਮੌਕੇ ਅੱਖਾਂ ਦੇ ਮਾਹਰ ਡਾ. ਰੁਪੇਸ਼ ਸਿੰਗਲਾ ਅਤੇ ਸੀਐਚਸੀ ਮਹਿਲ ਕਲਾਂ ਦੇ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ ਕਰਕੇ ਅਪਰੇਸ਼ਨ ਲਈ ਚੁਣਿਆ ਗਿਆ। ਇਸ ਮੌਕੇ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਸਾਬਕਾ ਸਰਪੰਚ ਪ੍ਰਿਤਪਾਲ ਸਿੰਘ ਛੀਨੀਵਾਲ,ਸਰਪੰਚ ਸਿਮਲਜੀਤ ਕੌਰ ਸਮੇਤ ਸਮੂਹ ਗ੍ਰਾਮ ਪੰਚਾਇਤ ਤੇ ਮੋਹਤਵਰ ਹਾਜ਼ਰ ਸਨ।