ਭੁੱਚੋ ਮੰਡੀ: ਮੰਦਰ ਮਾਤਾ ਚਿੰਤਪੁਰਨੀ ਭੁੱਚੋ ਕੈਂਚੀਆਂ ਵਿੱਚ ਨੈਣ ਜੋੋਤੀ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਸ੍ਰੀ ਰਾਮ ਸਵਰੂਪ ਜਿੰਦਲ ਮੈਮੋਰੀਅਲ ਚੈਰੀਟੇਬਲ ਆਈ ਹਸਪਤਾਲ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਅੱਖਾਂ ਦੇ ਮਾਹਿਰ ਡਾਕਟਰ ਸੁਤੰਤਰ ਗੁਪਤਾ ਨੇ 78 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਮੰਦਰ ਦੇ ਸੰਸਥਾਪਕ ਜੋਗਿੰਦਰ ਕਾਕਾ, ਚੇਅਰਮੈਨ ਪਵਨ ਬਾਂਸਲ ਅਤੇ ਗਮਦੂਰ ਸਿੰਘ ਨੇ 6 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਮੈਡੀਕਲ ਕਿੱਟਾਂ ਭੇਟ ਕੀਤੀਆਂ। ਇਸ ਮੌਕੇ ਸ੍ਰੀ ਛਿੰਨਮਸਤਿਕਾ ਨਾਰੀ ਸ਼ਕਤੀ ਦਲ ਦੇ ਮੈਂਬਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ। -ਪੱਤਰ ਪ੍ਰੇਰਕ