ਪੱਤਰ ਪ੍ਰੇਰਕ
ਸ਼ਹਿਣਾ, 8 ਮਾਰਚ
ਪਿੰਡ ਉਗੋਕੇ ਦੇ ਸ਼ਹੀਦ ਸੂਬੇਦਾਰ ਅਮਰਜੀਤ ਸਿੰਘ ਸਰਕਾਰੀ ਹਾਈ ਸਕੂਲ ਵਿੱਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ’ਤੇ ਮੇਲਾ ਲਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਵਿੰਦਰ ਕੌਰ ਅਤੇ ਡਿਪਟੀ ਡੀਈਓ ਹਰਕੰਵਲ ਕੌਰ ਨੇ ਮੇਲੇ ’ਚ ਸ਼ਿਰਕਤ ਕੀਤੀ। ਮੇਲੇ ਵਿੱਚ ਸਮਾਜਿਕ ਸਿੱਖਿਆ ਅਧਿਆਪਕ ਮਨਦੀਪ ਸਿੰਘ ਅਤੇ ਅੰਗਰੇਜ਼ੀ ਵਿਸ਼ੇ ਦੀ ਅਧਿਆਪਕ ਹਰਦੀਪ ਕੌਰ ਨੇ ਵਿਦਿਆਰਥੀਆਂ ਦੇ ਦੋਵੇਂ ਵਿਸ਼ਿਆਂ ਨਾਲ ਸਬੰਧਤ ਕ੍ਰਿਰਿਆਵਾਂ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਪ੍ਰਦਰਸ਼ਨ ਦੇਖ ਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ।