DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fake Police Gang Busted in Mansa: ਪੁਲੀਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਠੱਗਣ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ

ਮਾਨਸਾ ਜ਼ਿਲ੍ਹੇ ਦੇ ਥਾਣਾ ਝਨੀਰ ਦੀ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਨਕਲੀ ਪੁਲੀਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਡਰਾ-ਧਮਕਾ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਥਾਣਾ ਝੁਨੀਰ...

  • fb
  • twitter
  • whatsapp
  • whatsapp
Advertisement

ਮਾਨਸਾ ਜ਼ਿਲ੍ਹੇ ਦੇ ਥਾਣਾ ਝਨੀਰ ਦੀ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਨਕਲੀ ਪੁਲੀਸ ਮੁਲਾਜ਼ਮ ਬਣ ਕੇ ਲੋਕਾਂ ਨੂੰ ਡਰਾ-ਧਮਕਾ ਕੇ ਠੱਗੀਆਂ ਮਾਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਥਾਣਾ ਝੁਨੀਰ ਜ਼ਿਲ੍ਹਾ ਮਾਨਸਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਮਾਮਲੇ 'ਚ ਪ੍ਰੈਸ ਕਾਨਫਰੰਸ ਕਰਦਿਆਂ ਐਸਪੀਐਚ ਪ੍ਰਦੀਪ ਸਿੰਘ ਸੰਧੂ ਮਾਨਸਾ ਨੇ ਦੱਸਿਆ ਕਿ ਜਾਂਚ ਅਧਿਕਾਰੀਆਂ ਅਨੁਸਾਰ ਸ਼ਿਕਾਇਤਕਰਤਾ ਇਕਬਾਲ ਸਿੰਘ ਉਰਫ ਘੋੜਾ ਪੁੱਤਰ ਅਵਤਾਰ ਸਿੰਘ ਵਾਸੀ ਸਾਹਨੇਵਾਲੀ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਕੁਝ ਵਿਅਕਤੀਆਂ ਨੇ ਆਪਣੇ ਆਪ ਨੂੰ ਪੁਲੀਸ ਸੀਆਈਏ ਸਟਾਫ਼ ਮੁਲਾਜ਼ਮ ਦੱਸ ਕੇ ਉਨ੍ਹਾਂ ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।

Advertisement

ਉਨ੍ਹਾਂ ਨੇ ਪੀੜਤ ਨੂੰ ਡਰਾ ਕੇ ਮਾਮਲਾ ਰਫ਼ਾ-ਦਫ਼ਾ ਕਰਨ ਦੇ ਬਦਲੇ ਪਹਿਲਾਂ ਨਕਦ ਰਕਮ ਅਤੇ ਬਾਅਦ ਵਿੱਚ ਆਨਲਾਈਨ ਰਕਮ ਦੀ ਮੰਗ ਕੀਤੀ। ਡਰ ਦੇ ਮਾਰੇ ਪੀੜਤ ਨੇ ਕੁੱਝ ਰੁਪਏ ਅਦਾ ਕਰ ਦਿੱਤੇ। ਪੁਲੀਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਤਕਨੀਕੀ ਸਬੂਤਾਂ ਅਤੇ ਹੋਰ ਜਾਣਕਾਰੀ ਦੇ ਆਧਾਰ ’ਤੇ ਚਾਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Advertisement

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਮਲਕੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਚੈਨੇਵਾਲਾ ਮਾਨਸਾ, ਦਲਵਿੰਦਰ ਸਿੰਘ ਜਿੰਦੀ ਪੁੱਤਰ ਅਜੈਬ ਸਿੰਘ ਵਾਸੀ ਮਾਹਾਂ ਸਿੰਘ ਵਾਲਾ, ਯਾਦਵਿੰਦਰ ਸਿੰਘ ਉਰਫ ਬੱਬੂ ਪੁੱਤਰ ਤਰਸੇਮ ਸਿੰਘ ਵਾਸੀ ਭਟਾਲ ਖੁਰਦ, ਜ਼ਿਲ੍ਹਾ ਸੰਗਰੂਰ, ਗੁਰਪਾਲ ਸਿੰਘ ਉਰਫ ਗੱਗੂ ਵਾਸੀ ਲਹਿਲ ਕਲਾਂ, ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਹਨ। ਝੁਨੀਰ ਪੁਲੀਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲੀਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਤਿੰਨ ਜਣਿਆਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲੀਸ ਰਿਕਾਰਡ ਅਨੁਸਾਰ ਮੁਲਜ਼ਮਾਂ ’ਤੇ ਲੁੱਟ-ਖੋਹ, ਧੋਖਾਧੜੀ, ਨਸ਼ਾ ਤਸਕਰੀ ਅਤੇ ਹੋਰ ਸੰਗੀਨ ਮਾਮਲਿਆਂ ਨਾਲ ਸਬੰਧਿਤ ਕੇਸ ਦਰਜ ਰਹੇ ਹਨ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਗਰੋਹ ਨਾਲ ਜੁੜੇ ਹੋਰ ਮੈਂਬਰਾਂ ਅਤੇ ਇਸ ਤਰ੍ਹਾਂ ਦੀਆਂ ਹੋਰ ਵਾਰਦਾਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

Advertisement
×